ਰਾਜਿੰਦਰ ਭੱਟ,ਫ਼ਤਹਿਗੜ੍ਹ ਸਾਹਿਬ

ਨੇੜਲੇ ਪਿੰਡ ਬਾਲਪੁਰ ਵਾਸੀ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕੀ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ, ਸਮਸ਼ੇਰ ਸਿੰਘ, ਸੁਰਜੀਤ ਕੌਰ, ਸਤੀਸ ਕੁਮਾਰ, ਮੇਘ ਰਾਜ, ਜਨਕ ਸਿੰਘ ਅਤੇ ਜਸਪਾਲ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਸਰਪੰਚ ਨੇ ਪਿੰਡ ਦੇ ਵਿਕਾਸ ਨੂੰ ਤਰਜ਼ੀਹ ਨਹੀਂ ਦਿੱਤੀ। ਜਿਸ ਕਾਰਨ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਤੇ ਨਾਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਜਿਸ 'ਚੋਂ ੳੁੱਠਣ ਵਾਲੀ ਬਦਬੂ ਤੋਂ ਪਿੰਡ ਵਾਸੀ ਪ੫ੇਸ਼ਾਨ ਹਨ। ਉਨ੍ਹਾਂ ਕਿਹਾ ਕਿ ਹਲਕੀ ਜਿਹੀ ਬਰਸਾਤ ਵਿਚ ਲੋਕਾਂ ਦੇ ਘਰਾਂ ਵਿਚ ਪਾਣੀ ਦਾਖ਼ਲ ਹੋ ਜਾਂਦਾ ਹੈ। ਸਰਪੰਚ ਭੁਪਿੰਦਰ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਧਿਆਨ ਵਿਚ ਲਿਆ ਕੇ ਪਿੰਡ ਵਾਸੀਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ, ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਬਣਾ ਕੇ ਵਿਧਾਇਕ ਨਾਗਰਾ ਨੂੰ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਨੂੰ ਪਹਿਲ ਦਿੰਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਜਾਵੇਗੀ ਅਤੇ ਪਿੰਡ ਵਾਸੀਆਂ ਦੀ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ। ਇਸ ਮੌਕੇ ਪੰਚ ਧਰਮਪਾਲ ਸਿੰਘ, ਅਵਤਾਰ ਸਿੰਘ, ਰਾਜਵਿੰਦਰ ਕੌਰ, ਮਨਪ੫ੀਤ ਕੌਰ, ਪ੫ੀਤਮ ਕੌਰ, ਪ੫ਵੀਨ ਕੁਮਾਰ, ਪਾਲ ਕੌਰ, ਮਨਦੀਪ ਕੌਰ, ਪਰਮਿੰਦਰ ਕੌਰ, ਕੁਲਵੰਤ ਕੌਰ ਆਦਿ ਮੌਜੂਦ ਸਨ।