ਆਧੁਨਿਕ ਸਹੂਲਤਾਂ ਨਾਲ ਲੈਸ ਐੱਸਏਐੱਸ ਸਕੂਲ ਚੀਮਾ
ਆਧੁਨਿਕ ਸਹੂਲਤਾਂ ਨਾਲ ਲੈਸ ਐਸਏਐਸ ਸਕੂਲ ਚੀਮਾ
Publish Date: Sun, 15 Mar 2026 04:42 PM (IST)
Updated Date: Mon, 16 Mar 2026 04:04 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਆਧੁਨਿਕ ਸਿੱਖਿਆ, ਸਮਾਰਟ ਕਲਾਸਰੂਮ ਤੇ ਖੇਡਾਂ ਵਿਚ ਰਾਸ਼ਟਰੀ ਉਪਲਬਧੀਆਂ ਨਾਲ ਚਮਕ ਰਿਹਾ ਸਕੂਲ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕਤਾ, ਅਨੁਸ਼ਾਸਨ ਤੇ ਸੰਸਕਾਰਾਂ ਦੀ ਸਿੱਖਿਆ ਵੀ ਪ੍ਰਦਾਨ ਕਰਦੀ ਹੈ। ਸਕੂਲ ਸਮੇਂ ਦੀ ਲੋੜ ਅਨੁਸਾਰ 12ਵੀਂ ਤੱਕ ਸੀਬੀਐੱਸਈ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ। ਇੱਥੇ ਨਰਸਰੀ ਤੋਂ ਬਾਰ੍ਹਵੀਂ ਤਕ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਇਲਾਕੇ ਦੇ ਕਈ ਪਿੰਡਾਂ ਤੇ ਸ਼ਹਿਰਾਂ ਤੋਂ ਮਾਪੇ ਆਪਣੇ ਬੱਚਿਆਂ ਨੂੰ ਇੱਥੇ ਪੜ੍ਹਾਉਣ ਨੂੰ ਤਰਜੀਹ ਦਿੰਦੇ ਹਨ। ਸਕੂਲ ਨੇ ਪਿਛਲੇ ਕਈ ਸਾਲਾਂ ਦੌਰਾਨ ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਵਿਲੱਖਣ ਪਛਾਣ ਬਣਾਈ ਹੈ। ਹਰ ਸਾਲ ਬੋਰਡ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ। ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਵੱਲੋਂ ਸਮੇਂ-ਸਮੇਂ ‘ਤੇ ਸਿੱਖਿਆਤਮਕ ਅਤੇ ਇਤਿਹਾਸਕ ਸਥਾਨਾ ਦੇ ਟੂਰ ਦਾ ਆਯੋਜਨ ਕੀਤਾ ਜਾਂਦਾ ਹੈ,ਜਿਸ ਨਾਲ ਵਿਦਿਆਰਥੀਆਂ ਨੂੰ ਇਤਿਹਾਸ, ਸੰਸਕ੍ਰਿਤੀ ਅਤੇ ਵੱਖ-ਵੱਖ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ।ਖੇਡਾਂ ਦੇ ਮੈਦਾਨ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਕਈ ਵਾਰ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਹਾਸਲ ਕੀਤੇ ਹਨ। ਕਈ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਰਾਸ਼ਟਰੀ ਪੱਧਰ ‘ਤੇ ਸਨਮਾਨਿਤ ਵੀ ਕੀਤਾ ਗਿਆ ਹੈ। ਸਕੂਲ ਦਾ ਵਿਸ਼ਾਲ ਖੇਡ ਮੈਦਾਨ ਅਤੇ ਵੱਖ-ਵੱਖ ਖੇਡਾਂ ਲਈ ਉਪਲਬਧ ਸੁਵਿਧਾਵਾਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਵਧੀਆ ਮੌਕਾ ਦਿੰਦੀਆਂ ਹਨ। ਇਸ ਤੋਂ ਇਲਾਵਾ ਹਰ ਸਾਲ ਸਕੂਲ ਵਿੱਚ ਸਾਲਾਨਾ ਖੇਡ ਮੇਲਾ, ਸੱਭਿਆਚਾਰਕ ਸਮਾਗਮ ਅਤੇ ਸਾਇੰਸ ਪ੍ਰਦਰਸ਼ਨੀ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਸਕੂਲ ਦੀਆਂ ਉਪਲਬਧੀਆਂ ਅਤੇ ਉੱਚ ਪੱਧਰੀ ਸਿੱਖਿਆ ਦੇ ਕਾਰਨ ਹਰ ਸਾਲ ਨਵੇਂ ਸੈਸ਼ਨ ਦੇ ਦਾਖ਼ਲਿਆਂ ਸਮੇਂ ਮਾਪਿਆਂ ਵਿੱਚ ਇਸ ਸਕੂਲ ਵਿੱਚ ਦਾਖ਼ਲਾ ਕਰਵਾਉਣ ਲਈ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਦਾ ਹੈ।ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਅਤੇ ਸਮਰਪਣ ਨਾਲ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਤੱਕ ਹੀ ਸੀਮਿਤ ਨਹੀਂ ਰੱਖਿਆ ਜਾਂਦਾ, ਸਗੋਂ ਉਨ੍ਹਾਂ ਨੂੰ ਸੰਸਕਾਰਵਾਨ, ਅਨੁਸ਼ਾਸਿਤ ਅਤੇ ਸਮਾਜ ਲਈ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।