- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਿਗੁਰ ਸਿੰਘ ਬਾਂਗੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪਾਰਟੀ ਲਈ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਤਿਗੁਰ ਸਿੰਘ ਬਾਂਗੜ ਨੇ ਛੋਟੀ ਉਮਰ ਤੋਂ ਹੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਅਕਾਲੀ ਦਲ ਦਾ ਝੰਡਾ ਬੁਲੰਦ ਰੱਖਿਆ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਨੌਰੀ ਵਿਖੇ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਪਹੁੰਚਣ ਸਮੇਂ ਬਾਂਗੜ ਨੇ ਆਪਣੀ ਟੀਮ ਅਤੇ ਪਰਿਵਾਰ ਦੇ ਸਹਿਯੋਗ ਨਾਲ ਵਿਸ਼ਾਲ ਇਕੱਠ ਕੀਤਾ ਸੀ। ਸਤਿਗੁਰ ਸਿੰਘ ਬਾਂਗੜ ਨੇ ਪਾਰਟੀ ਹਾਈਕਮਾਨ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੀ ਲੀਡਰਸ਼ਿਪ ਅਤੇ ਹਲਕਾ ਲਹਿਰਾ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਅਕਾਲੀ ਦਲ ਦੇ ਇੱਕ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆਏ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।