18ਵਾਂ ਸਥਾਪਨਾ ਦਿਵਸ ਮਨਾਇਆ ਜਾਵੇਗਾ ਅੱਜ
18ਵਾਂ ਸਥਾਪਨਾਂ ਦਿਵਸ ਮਨਾਇਆ ਜਾਵੇਗਾ ਅੱਜ
Publish Date: Sun, 15 Mar 2026 06:34 PM (IST)
Updated Date: Sun, 15 Mar 2026 06:37 PM (IST)
ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼ : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਤਹਿਸੀਲ ਦੁੱਧਨਸਾਧਾਂ ਦੇ ਪ੍ਰਧਾਨ ਕਰਮਜੀਤ ਸਿੰਘ ਇਸਰਹੇਡ਼ੀ ਨੇ ਦੱਸਿਆ ਕਿ ਪੰਜਾਬ ਨੰਬਰਦਾਰ ਐਸੋਸੀਏਸ਼ਨ ਦਾ 18ਵਾਂ ਸਥਾਪਨਾ ਦਿਵਸ 16 ਮਾਰਚ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਅਨਾਜ ਮੰਡੀ ਦੁੱਧਨਸਾਧਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ 10 ਵਜੇ ਪਾਇਆ ਜਾਵੇਗਾ। ਇਸ ਉਪਰੰਤ ਕਥਾ ਕੀਰਤਨ 10 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾਵੇਗਾ ਅਤੇ 11 ਵਜੇ ਤੋਂ 12 ਵਜੇ ਤੱਕ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਉਪਰੰਤ 12 ਵਜੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਉਨ੍ਹਾਂ ਸਾਰੇ ਨੰਬਰਦਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।