ਜਥੇਦਾਰ ਟੌਹੜਾ ਦੀ ਯਾਦ ’ਚ ਹੋਵੇਗਾ 16ਵਾਂ ਕਬੱਡੀ ਕੱਪ : ਸਤਵਿੰਦਰ ਟੌਹੜਾ
ਜਥੇਦਾਰ ਟੌਹੜਾ ਦੀ ਯਾਦ 'ਚ 5, 6 ਮਾਰਚ ਨੂੰ ਹੋਵੇਗਾ 16ਵਾਂ ਟੌਹੜਾ ਕਬੱਡੀ ਕੱਪ : ਸਤਵਿੰਦਰ ਟੌਹੜਾ
Publish Date: Sat, 28 Feb 2026 08:09 PM (IST)
Updated Date: Sat, 28 Feb 2026 08:10 PM (IST)
ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ
ਭਾਦਸੋਂ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਪਿੰਡ ਟੌਹੜਾ ਵਿਖੇ 5, 6 ਮਾਰਚ 2026 ਨੂੰ ਹੋਣ ਵਾਲੇ 16ਵੇਂ ਟੌਹੜਾ ਕਬੱਡੀ ਕੱਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਦੋ ਦਿਨਾਂ ਦਾ ਹੋਵੇਗਾ, ਜਿਸ ਵਿਚ ਦੇਸ਼-ਵਿਦੇਸ਼ ਦੇ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਭਾਵੇ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਵਿਛੜਿਆਂ ਕਰੀਬ 22 ਸਾਲ ਹੋ ਗਏ ਹਨ ਪਰ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਦੀਆਂ ਯਾਦਾਂ ਅੱਜ ਵੀ ਤਾਜ਼ਾ ਹਨ ਤੇ ਉਹ ਅੱਜ ਵੀ ਲੋਕਾਂ ਦੇ ਦਿਲਾਂ ’ਤੇ ਰਾਜ ਕਰਦੇ ਹਨ। ਉਨ੍ਹਾਂ ਦੀ ਨਿੱਘੀ ਯਾਦ ਵਿਚ ਦੇਸ਼-ਵਿਦੇਸ਼ ਵਿਚ ਵੱਸਦੇ ਉਨ੍ਹਾਂ ਦੇ ਪਿਆਰ ਕਰਨ ਵਾਲਿਆਂ ਵੱਲੋਂ ਵੱਡੇ ਪੱਧਰ ’ਤੇ ਇਹ ਕਬੱਡੀ ਕੱਪ ਕਰਵਾਇਆ ਜਾਂਦਾ ਹੈ।
ਦੋ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਵਿਚ ਜਿੱਥੇ ਪਹਿਲੇ ਦਿਨ 32,37 ਅਤੇ 47 ਕਿਲੋ ਦੀਆਂ ਟੀਮਾਂ ਦੇ ਕਬੱਡੀ ਦੇ ਮੈਚ ਹੋਣਗੇ, ਟਰਾਲੀ ਬੈਕ ਮੁਕਾਬਲੇ ਅਤੇ ਹੋਰ ਪੇਂਡੂ ਵਿਰਾਸਤੀ ਖੇਡਾਂ ਹੋਣਗੀਆਂ ਉੱਥੇ ਦੂਸਰੇ ਦਿਨ ਦੇ ਟੂਰਨਾਮੈਂਟ ਵਿਚ ਇਕ ਪਿੰਡ ਓਪਨ ਦੀਆਂ ਸੱਦਾ ਪ੍ਰਾਪਤ ਕਬੱਡੀ 8 ਅਕੈਡਮੀਆਂ ਦੇ ਮੈਚ ਹੋਣਗੇ ਅਤੇ ਮਾਝਾ, ਮਾਲਵਾ, ਦੁਆਬਾ ਅਤੇ ਹਰਿਆਣਾ ਦੀਆਂ ਟੀਮਾਂ ਦੇ ਵਿਸ਼ੇਸ਼ ਮੈਚ ਹੋਣਗੇ, ਜਿਸ ਵਿਚ ਦੇਸ਼-ਵਿਦੇਸ਼ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਟੂਰਨਾਮੈਂਟ ਵਿਚ ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਸਰੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਬੈਸਟ ਰੇਡਰ ਤੇ ਜਾਫੀ ਨੂੰ 31-31 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋ ਇਲਾਵਾ ਟੌਹੜਾ ਕਬੱਡੀ ਕੱਪ ਦੇ ਪ੍ਰਧਾਨ ਮੈਨੇਜਰ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਭੰਗੂ, ਰਣਧੀਰ ਸਿੰਘ ਢੀਂਡਸਾ, ਪ੍ਰੀਤ ਬੱਤਰਾ ਜਨਰਲ ਸਕੱਤਰ, ਗੁਰਜੀਤ ਸਿੰਘ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ, ਡਾ. ਪ੍ਰਦੀਪ ਕੁੰਦਰਾ, ਲੈਕਚਰਚਾਰ ਗੁਰਪ੍ਰੀਤ ਸਿੰਘ ਜਿੰਦਲਪੁਰ, ਨੰਬਰਦਾਰ ਮਲਕੀਤ ਸਿੰਘ ਵਜੀਦੜੀ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੌਹੜਾ, ਰਣਧੀਰ ਸਿੰਘ ਰੈਮਲਮਾਜਰੀ, ਮਹਿੰਗਾ ਸਿੰਘ ਭੜੀ, ਲਖਵਿੰਦਰ ਸਿੰਘ ਖੱਟੜਾ, ਸਤਗੁਰ ਸਿੰਘ ਨਿਰਮਾਣਾ, ਜਗਤਾਰ ਸਿੰਘ ਸਿੱਧੂ, ਹਰਿੰਦਰ ਸਿੰਘ ਸਰਪੰਚ ਭੜੀ, ਗੁਰਵਿੰਦਰ ਸਿੰਘ ਵੈਦਵਾਨ, ਗੁਰਧਿਆਨ ਸਿੰਘ ਸਰਪੰਚ ਕਾਲਸਨਾ, ਅਮਰਿੰਦਰ ਸਿੰਘ ਸਰਪੰਚ ਖੋਖ, ਜਥੇਦਾਰ ਹਰਮੇਲ ਸਿੰਘ ਗੋਬਿੰਦਪੁਰਾ, ਜਥੇਦਾਰ ਪਿਆਰਾ ਸਿੰਘ ਮੋਹਲਗੁਆਰਾ, ਨਿਸ਼ਾਨ ਸਿੰਘ ਸਹੋਲੀ, ਹਰਬੰਸ ਸਿੰਘ ਭੂਰਾ ਗਿਲ ਆਦਿ ਮੌਜੂਦ ਸਨ।