ਸਨੌਰ ਵਿਖੇ ਐੱਸਸੀ ਵਿੰਗ ਦਾ ਸਨਮਾਨ ਸਮਾਰੋਹ ਕਰਵਾਇਆ ਸਨੌਰ ਵਿਖੇ ਐਸ.ਸੀ. ਵਿੰਗ ਦਾ ਸਨਮਾਨ ਸਮਾਰੋਹ ਕਰਵਾਇਆ
Publish Date: Sun, 23 Aug 2026 04:20 PM (IST)
Updated Date: Sun, 23 Aug 2026 04:21 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਸਨੌਰ : ਫਨ ਵਰਲਡ ਜੋੜੀਆਂ ਸੜਕਾ (ਸਨੌਰ) ਵਿਖੇ ਹਲਕਾ ਸਨੌਰ ਦੇ ਐੱਸਸੀ ਵਿੰਗ ਵੱਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦਾ ਮੁੱਖ ਮੰਤਵ ਐਸ.ਸੀ. ਵਿੰਗ ਨਾਲ ਜੁੜੇ ਹੋਏ ਸਮੂਹ ਬਲਾਕ ਪ੍ਰਧਾਨਾਂ ਤੇ ਜ਼ਮੀਨੀ ਪੱਧਰ ਤੇ ਕੰਮ ਕਰ ਰਹੇ ਸਾਥੀਆਂ ਦੀ ਮਿਹਨਤ ਅਤੇ ਲਗਨ ਨੂੰ ਸਨਮਾਨਿਤ ਕਰਨਾ ਸੀ। ਇਸ ਸਨਮਾਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਲੋਕ ਸਭਾ ਇੰਚਾਰਜ ਪਟਿਆਲਾ ਅਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਚੇਅਰਮੈਨ ਢਿੱਲੋਂ ਵੱਲੋਂ ਸਮਾਗਮ ਵਿਚ ਪਹੁੰਚੇ ਸਮੂਹ ਬਲਾਕ ਪ੍ਰਧਾਨਾਂ ਅਤੇ ਹੋਰ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ। ਉਨ੍ਹਾਂ ਸਮੂਹ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਢਿੱਲੋਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਨਾਲ ਹੀ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਸਮਾਗਮ ਦੇ ਅੰਤ ਵਿੱਚ ਸਾਰੇ ਸਾਥੀਆਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਰਾਜ ਕੁਮਾਰ ਮਿਠਾਰੀਆ, ਗੱਜਣ ਸਿੰਘ ਮੀਡੀਆ ਸੈਕਟਰੀ ਪਟਿਆਲਾ, ਗੁਲਜ਼ਾਰ ਪਟਿਆਲਵੀ, ਰਜਿੰਦਰ ਸਿੰਘ ਕੋਹਲੀ , ਸਤੀਸ਼ ਸ਼ਰਮਾ, ਗੁਰਪਿੰਦਰ ਸਿੰਘ ਛੀਨਾ, ਰਜਿੰਦਰ ਸਿੰਘ ਮੋਹਲ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਮਦਨ ਮੋਹਨ ਜੁਲਕਾਂ, ਪ੍ਰੀਤੀ ਸਨੌਰ, ਹਰਜੀਤ ਸਿੰਘ, ਰਿੰਕੂ, ਭਰਪੂਰ ਸਿੰਘ, ਰਣਜੀਤ ਸਿੰਘ, ਮਨਮੋਹਨ ਸਿੰਘ, ਅਮਰਜੀਤ ਸਿੰਘ, ਅਜੈਬ ਸਿੰਘ, ਡਾ. ਜਗਦੀਸ਼ ਸਿੰਘ, ਰਾਮ ਚੰਦ, ਕੁਲਵਿੰਦਰ ਸਿੰਘ, ਰਾਮਦਿਆਲ, ਭਜਨ, ਸੁਖਚੈਨ ਸਿੰਘ, ਬਲਜੀਤ ਸਿੰਘ, ਰਾਜੂ, ਲੱਜਾ ਸਮੇਤ ਸਾਰੇ ਬਲਾਕ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਾਲੰਟੀਅਰ ਹਾਜ਼ਰ ਸਨ।