ਜ਼ਰੂਰੀ)----ਪੰਜਾਬ ’ਚ ਐੱਸਸੀ ਭਾਈਚਾਰੇ ’ਤੇ ਹੋ ਰਹੇ ਜੁਲਮਾਂ ਨੂੰ ਰੋਕਣ ਲਈ ਏਡੀਸੀ ਨੂੰ ਦਿੱਤਾ ਮੰਗ ਪੱਤਰ ਪੰਜਾਬ ਵਿੱਚ ਐਸ.ਸੀ. ਭਾਈਚਾਰੇ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ
Publish Date: Thu, 17 Sep 2026 05:58 PM (IST)
Updated Date: Fri, 18 Sep 2026 04:09 AM (IST)
ਫੋਟੋ 17ਪੀਟੀਐਲ: 22: ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ’ਚ ਐੱਸਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਨਾਲ ਵਾਪਰ ਰਹੀਆਂ ਕਥਿਤ ਵਧੀਕੀਆਂ ਤੇ ਅੱਤਿਆਚਾਰਾਂ ਨੂੰ ਰੋਕਣ ਲਈ ਭਾਜਪਾ ਆਗੂਆਂ ਵੱਲੋਂ ਏਡੀਸੀ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਤੇ ਸੈਂਟਰਲ ਵਾਲਮੀਕੀ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਰਨੈਲ ਸਿੰਘ ਸ਼ੇਖਪੁਰਾ ਵੀ ਨਾਲ ਮੌਜੂਦ ਸਨ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਐੱਸਸੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਪ੍ਰਸ਼ਾਸਨ ਵੱਲੋਂ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਐੱਸਸੀ ਭਾਈਚਾਰੇ ਨਾਲ ਵਧੀਕੀ ਜਾਂ ਅੱਤਿਆਚਾਰ ਦੀ ਕੋਈ ਵੀ ਘਟਨਾ ਸਾਹਮਣੇ ਆਉਣ ’ਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਪੀਡ਼ਤ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਸੁਰੱਖਿਆ ਮਿਲਣੀ ਵੀ ਜ਼ਰੂਰੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਰਨੈਲ ਸਿੰਘ ਸ਼ੇਖਪੁਰਾ, ਅਮਰਜੀਤ ਉਕਸੀ, ਮੱਟੂ, ਜਤਿੰਦਰ ਚੰਨੋ, ਸੰਦੀਪ ਸਿੰਘ, ਗੁਰਚਰਨ ਸਿੰਘ ਯੂਥ ਪ੍ਰਧਾਨ ਮਾਨਸਾ, ਜਸਪਾਲ ਖੁਸਰੋਪੁਰ, ਅਮਨਦੀਪ ਰਾਏਪੁਰ ਮੰਡਲਾਂ, ਕੇਹਰ ਸਿੰਘ ਅਤੇ ਦਲਜੀਤ ਭੱਲਾ ਆਦਿ ਵੀ ਹਾਜ਼ਰ ਸਨ।