
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕਾਲਰ ਸਕੂਲ ਨੇ ਕੁਸ਼ਤੀ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਕਾਲਰ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਰਾਜਪੁਰਾ ’ਚ ਹੋਏ ਜ਼ੋਨਲ ਪੱਧਰੀ ਕੁਸ਼ਤੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਦੱਸਿਆ ਕਿ ਇਸ ਕੁਸ਼ਤੀ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਸ ਵਿਚ ਸਕਾਲਰ ਸਕੂਲ ਦੇ 17 ਸਾਲਾਂ ਵਰਗ ਕੁਸ਼ਤੀ ਮੁਕਾਬਲੇ ਵਿਚ ਤੇ ਤੇਜਸ ਜੋਸ਼ੀ, ਅਨਮੋਲ ਸਿੰਘ ਤੇ ਗੁਰਨੀਤ ਸਿੰਘ ਨੇ 1- 1 ਸੋਨੇ ਦਾ ਮੈਡਲ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਦੀ ਪਟਿਆਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਚੋਣ ਹੋ ਗਈ। ਵਿਦਿਆਰਥੀਆਂ ਦੀ ਇਸ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਾ ਹੋਇਆ ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸਕੂਲ ਦਾ ਮਾਣ ਹਨ। ਇਹ ਪ੍ਰਾਪਤੀ ਬੱਚਿਆਂ ਅਤੇ ਅਧਿਆਪਕਾਂ ਦੀ ਕੜੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਕੋਚ ਦਰਸ਼ਨਦੀਪ ਸਿੰਘ ਨੂੰ ਇਸ ਸਫਲਤਾ ਦਾ ਸਿਹਰਾ ਦਿੰਦਿਆਂ ਹੋਈਆਂ ਵਧਾਈਆਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਅੱਗੇ ਵਧਣ ਦੇ ਲਈ ਪ੍ਰੇਰਿਤ ਕੀਤਾ।