ਲੋੜਵੰਦ ਵਿਦਿਆਰਥੀਆਂ ਲਈ ਸਕਾਲਰਸ਼ਿਪ ਰਾਸ਼ੀ ਭੇਟ
ਲੋੜਵੰਦ ਵਿਦਿਆਰਥੀਆਂ ਲਈ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ
Publish Date: Thu, 11 Dec 2025 05:51 PM (IST)
Updated Date: Thu, 11 Dec 2025 05:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ, ਇੰਦਰਜੀਤ ਕੌਰ ਗਿੱਲ ਵੱਲੋਂ ਸਕਾਲਰਸ਼ਿਪ ਦੀ 2,69,700/- ਦੀ ਕੁੱਲ ਰਾਸ਼ੀ ਦਾ ਚੈੱਕ ਉਪ ਕੁਲਪਤੀ ਡਾ. ਜਗਦੀਪ ਸਿੰਘ ਨੂੰ ਸੌਂਪਿਆ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਯੂਨੀਵਰਸਿਟੀ ਵਿਖੇ ਸੈਸ਼ਨ 2025-26 ਦੌਰਾਨ ਵੱਖ-ਵੱਖ ਕੋਰਸਾਂ ਵਿੱਚ ਪੜ੍ਹ ਰਹੇ 23 ਵਿਦਿਆਰਥੀਆਂ ਨੂੰ ‘ਮੈਰਿਟ-ਕਮ-ਮੀਨਜ਼’ ਆਧਾਰ ’ਤੇ ਸਕਾਲਰਸ਼ਿਪ ਲਈ ਚੁਣਿਆ ਗਿਆ। ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਦੀ ਰਾਸ਼ੀ ਨਾਲ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਵੱਲੋਂ ਯੂਨੀਵਰਸਿਟੀ ਤੋਂ ਡਾ. ਦਮਨਜੀਤ ਸੰਧੂ, ਡੀਨ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫ਼ੇਅਰਜ਼ ਅਤੇ ਡਾ. ਸਾਹਿਬ ਸਰਤਾਜ ਸਿੰਘ ਪ੍ਰਬੰਧਕੀ ਅਫਸਰ (ਯੂਕੋ) ਦੀ ਇਸ ਉਪਰਾਲੇ ਲਈ ਪਾਏ ਯੋਗਦਾਨ ਸਬੰਧੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫ਼ੇਅਰਜ਼ ਡਾ. ਦਮਨਜੀਤ ਸੰਧੂ, ਪ੍ਰਬੰਧਕੀ ਅਫ਼ਸਰ (ਯੂਕੋ) ਡਾ. ਸਾਹਿਬ ਸਰਤਾਜ ਸਿੰਘ, ਪ੍ਰਬੰਧਕੀ ਦਫਤਰ (ਯੂਕੋ) ਦਾ ਅਮਲਾ ਅਤੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀ ਹਾਜ਼ਰ ਸਨ।