ਸਕੂਲ ਆਫ ਐਮੀਨੈਂਸ ਫੀਲਖਾਨਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਸਕੂਲ ਆਫ ਐਮੀਨੈਂਸ ਫੀਲਖਾਨਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Wed, 22 Apr 2026 05:49 PM (IST)
Updated Date: Wed, 22 Apr 2026 05:52 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕੌਮੀ ਸੇਵਾ ਯੋਜਨਾ ਯੂਨਿਟਸ ਵੱਲੋਂ ਇਕ ਰੋਜ਼ਾ ਕੈਂਪ ਰਾਹੀਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਗੁਰਬਾਣੀ ਵਿਚ ਫ਼ੁਰਮਾਇਆ ਹੈ, ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹਤੁ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਾਨੂੰ ਧਰਤੀ ਨੂੰ ਆਪਣੀ ਮਾਂ ਦੇ ਸਮਾਨ ਸਮਝਣਾ ਚਾਹੀਦਾ ਹੈ, ਸੋ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅੱਜ ਧਰਤੀ ਦਿਵਸ ਦੇ ਮੌਕੇ ਅਸੀਂ ਇਹ ਪ੍ਰਣ ਲਈਏ ਕਿ ਅਸੀਂ ਆਪਣੇ ਬਣਦੇ ਹਿੱਸੇ ਦਾ ਯੋਗਦਾਨ ਪਵਾਂਗੇ ਤੇ ਧਰਤੀ ਮਾਤਾ ਨੂੰ ਬਚਾਵਾਂਗੇ। ਇਸ ਮੌਕੇ ਪ੍ਰੋਫੈਸਰ (ਡਾ.) ਮਨਦੀਪ ਕੌਰ ਸਾਈਕੋਲੋਜੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਕੌਮੀ ਸੇਵਾ ਯੂਨਿਟਸ ਦੇ ਪ੍ਰੋਗਰਾਮ ਅਫਸਰ ਮਨੋਜ ਥਾਪਰ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਗੁਰ ਦੱਸੇ ਅਤੇ ਉਨਾਂ ਨੇ ਸਕੂਲ ਦੀ ਸੰਕੇਤਕ ਸਫਾਈ ਕਰਾਉਂਦੇ ਹੋਏ, ਵਿਦਿਆਰਥੀਆਂ ਨੂੰ ਇੱਕ ਚੰਗਾ ਵਾਤਾਵਰਨ ਸਿਰਜਣ ਦਾ ਸੁਨੇਹਾ ਦਿੱਤਾ। ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਧਰਤੀ ਬਚਾਉਣ ਸਬੰਧੀ ਸਹੁੰ ਲੈਕਚਰਾਰ ਹਰਪ੍ਰੀਤ ਵੱਲੋਂ ਚੁਕਾਈ ਗਈ। ਇਸ ਮੌਕੇ ਲੈਕਚਰਾਰ ਲਖਵੀਰ ਕੌਰ, ਚਰਨਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਪੂਜਾ ਦੀਵਾਨ, ਡਾ. ਸਪਨਾ ਸੇਠੀ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ । ਮੀਡੀਆ ਕਵਰੇਜ ਸਕੂਲ ਮੀਡੀਆ ਕੋਆਰਡੀਨੇਟਰ ਅਕਸ਼ੇ ਖਨੌਰੀ ਨੇ ਕੀਤੀ। ਪ੍ਰੋਗਰਾਮ ਦੇ ਅੰਤ ’ਚ ਪੇਂਟਿੰਗ ਮੁਕਾਬਲੇ ’ਚ ਜੇਤੂ ਵਲੰਟੀਅਰਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।