- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਤੜਾਂ-ਜਾਖਲ ਰੋਡ ਉੱਤੇ ਪਟਿਆਲਾ ਸੰਗਰੂਰ ਦੀ ਹੱਦ ਉੱਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਮੋਟਰਸਾਈਕਲ ਉੱਤੇ ਸਕੂਲ ਜਾ ਰਹੇ ਵਿਦਿਆਰਥੀਆਂ ਨੂੰ ਕੁਚਲ ਗਈ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪਾਤੜਾਂ-ਜਾਖਲ ਰੋਡ ਉੱਤੇ ਪਟਿਆਲਾ ਸੰਗਰੂਰ ਦੀ ਹੱਦ ਉੱਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਮੋਟਰਸਾਈਕਲ ਉੱਤੇ ਸਕੂਲ ਜਾ ਰਹੇ ਵਿਦਿਆਰਥੀਆਂ ਨੂੰ ਕੁਚਲ ਗਈ।
ਘਟਨਾ ਤੋਂ ਬਾਅਦ ਭੜਕੇ ਹੋਏ ਲੋਕਾਂ ਨੇ ਪਾਤੜਾਂ ਜਾਖਲ ਰੋਡ ਉੱਤੇ ਆਵਾਜਾਈ ਠੱਪ ਕਰ ਦਿੱਤੀ।
ਜਾਣਕਾਰੀ ਅਨੁਸਾਰ ਦੋਵੇਂ ਸਕੂਲੀ ਵਿਦਿਆਰਥੀ ਪਿੰਡ ਹਰਿਆਊ ਕਲਾਂ ਤੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੰਗਾ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਕਲਾਸ ਦੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਵਜੋਂ ਹੋਈ ਹੈ। ਮੋਹਿਤ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕਰੀਬ 50 ਫੁੱਟ ਦੂਰੀ ਤੱਕ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਘੜੀਸਦੀ ਹੋਈ ਲੈ ਗਈ। ਬੱਸ ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਦੱਸੀ ਜਾਂਦੀ ਹੈ।। ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਮੌਕੇ ਉੱਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ 25 ਸੀਟਾਂ ਵਾਲੀ ਬੱਸ 45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਮੌਕੇ ਉਥੇ ਪਹੁੰਚੇ ਸਕੂਲ ਪ੍ਰਿੰਸੀਪਲ ਉੱਤੇ ਦੁਰਵਿਵਹਾਰ ਦੇ ਦੋਸ਼ ਵੀ ਲੋਕਾਂ ਵੱਲੋਂ ਲਗਾਏ ਗਏ। ਗੁੱਸੇ ਵਿੱਚ ਆਏ ਲੋਕਾਂ ਵੱਲੋਂ ਪਾਤੜਾਂ ਜਾਖਲ ਰੋਡ ਉੱਤੇ ਆਵਾਜਾਈ ਠੱਪ ਕਰਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।।