ਸਕੂਲ ’ਚ ਗਣਤੰਤਰ ਦਿਵਸ ਸਮਾਗਮ ਮਨਾਇਆ
ਸਕੂਲ ਵਿਖੇ ਗਣਤੰਤਰ ਦਿਵਸ ਸਮਾਰੋਹ ਮਨਾਇਆ
Publish Date: Sat, 24 Jan 2026 04:26 PM (IST)
Updated Date: Sat, 24 Jan 2026 04:28 PM (IST)
ਭਾਰਤ ਭੂਸ਼ਣ ਗੋਇਲ ਪੰਜਾਬੀ ਜਾਗਰਣ ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਬਾਅਦ ਵਿੱਚ ਸਾਰਿਆਂ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ। ਉਸ ਉਪਰੰਤ ਐੱਨਸੀਸੀ ਕੈਡਿਟ ਵੱਲੋਂ ਮਾਰਚ ਪਾਸਟ ਕੀਤਾ ਗਿਆ। ਸਕੂਲ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਗਣਤੰਤਤਰ ਦਿਵਸ ਦੀ ਮਹੱਤਤਾ ਬਾਰੇ ਮਾਰਚ ਪਾਸਟ ਕੀਤਾ ਗਿਆ। ਸਕੂਲ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਗਣਤੰਤਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਸਮੂਹ ਮੈਨੇਜਿੰਗ ਕਮੇਟੀ, ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ, ਦੇਸ਼ ਭਗਤੀ ਦੇ ਗੀਤ ਅਤੇ ਨਾਟਕ ਆਦਿ ਪੇਸ਼ ਕੀਤੇ। ਸਕੂਲ ਦੀ ਮੈਨੇਜਿੰਗ ਕਮੇਟੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ।