ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਫਾਇਲ ਨੰਬਰ 13 ਰਦ ਕਰਦੇ ਇਹ ਫਾਇਲ ਕੈਰੀ ਕੀਤੀ ਜਾਵੇ।
Publish Date: Sat, 24 Jan 2026 05:59 PM (IST)
Updated Date: Sat, 24 Jan 2026 06:01 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ ਜੁਲਾਹ ਖੇਡ਼ੀ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਬਡ਼ੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਝੰਡਾ ਲਹਿਰਾਉਣ ਉਪਰੰਤ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਬੱਚਿਆਂ ਨੂੰ ਅਨੁਸ਼ਾਸਨ ਅਤੇ ਮਿਹਨਤ ਦੇ ਰਾਹ ’ਤੇ ਚੱਲ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।