ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਦਿੱਤੀ ਵਿਦਾਇਗੀ ਪਾਰਟੀ
ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਦਿੱਤੀ ਵਿਦਾਇਗੀ ਪਾਰਟੀ
Publish Date: Sat, 14 Feb 2026 04:45 PM (IST)
Updated Date: Sat, 14 Feb 2026 04:48 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਸਿੰਘ ਚੰਦੂਮਾਜਰਾ, ਕਿਰਪਾਲ ਸਿੰਘ ਭੰਗੂ, ਭਾਈ ਅਬਰਿੰਦਰ ਸਿੰਘ ਕੰਗ, ਕੌਂਸਲਰ ਬਿਕਰਮਜੀਤ ਸਿੰਘ ਕੰਡੇਵਾਲਾ, ਮੈਨੇਜਰ ਰਮਿੰਦਰ ਸਿੰਘ ਸਮੇਤ ਹੋਰਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪਾਠ ਕਰਨ ਉਪਰੰਤ ਪੈਸੇ ਇਕੱਠੇ ਕਰ ਕੇ ਖੁਦ ਲੰਗਰ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਵੰਡਿਆ ਗਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਸਕੂਲੀ ਖੇਡਾਂ ਦੌਰਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰਾਂ ਪੱਗ ਬੰਨਣ ਦੇ ਮੁਕਾਬਲਿਆਂ ਦੇ ਵਿੱਚ ਜੇਤੂ ਵਿਦਿਆਰਥੀਆਂ ਵਿੱਚ ਸਿਮਰਨ ਸਿੰਘ ਨੂੰ ਪਹਿਲਾਂ, ਹਿੰਮਤ ਸਿੰਘ ਦੂਜਾ ਅਤੇ ਨਵਨੀਤ ਸਿੰਘ ਨੂੰ ਤੀਜਾ ਸਥਾਨ ਪ੍ਰਾਪਤ ਕਰਨ ਉੱਤੇ ਉਨ੍ਹਾਂ ਨੂੰ ਟਰਫੀਆਂ ਦਿੱਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ ਅਤੇ ਖੇਡਾਂ ਵਾਲੇ ਪਾਸੇ ਲਗਾਉਣ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਸਕੂਲੀ ਬੱਚਿਆਂ ਨੂੰ ਆਪਣੇ ਪੇਪਰ ਪੂਰੇ ਮਨ ਲਗਾ ਕੇ ਕਰਨ ਅਤੇ ਵਧੀਆ ਅੰਕ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ। ਅਖੀਰ ਸਕੂਲ ਮੈਨੇਜਮੈਂਟ ਵੱਲੋਂ ਜੇਤੂ ਬੱਚਿਆਂ ਨੂੰ ਟਰਫੀਆਂ ਅਤੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਦੇ ਵਿੱਚ ਅੰਜੂ ਬਾਲਾ, ਪਰਮਿੰਦਰ ਕੌਰ, ਸਵਿਤਰੀ ਅਗਰਵਾਲ, ਕਪਿਲ ਸ਼ਰਮਾ, ਗੁਰਜੀਤ ਕੌਰ, ਸੁਨੀਤਾ ਰਾਣੀ ਸਮੇਤ ਹੋਰ ਆਦਿ ਹਾਜ਼ਰ ਸਨ।