ਹੋਲਾ ਮਹੱਲਾ ਦੇ ਤਿਉਹਾਰ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ
ਹੋਲੀ ਅਤੇ ਹੋਲਾ ਮਹੱਲਾ ਦੇ ਤਿਉਹਾਰ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ
Publish Date: Tue, 03 Mar 2026 04:15 PM (IST)
Updated Date: Tue, 03 Mar 2026 04:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਵੇਰ ਦੀ ਸਭਾ ਵਿਚ ਸਕੂਲ ਦੇ ਇੰਚਾਰਜ ਵੱਲੋ ਵਿਦਿਆਰਥੀਆਂ ਨੂੰ ਹੋਲੀ ਅਤੇ ਹੋਲੇ ਮਹੱਲੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸ੍ਰੀਮਤੀ ਗੁਰਪ੍ਰੀਤ ਕੌਰ ਮੱਲ੍ਹੀ, ਸਕੂਲ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਬਾਕੀ ਤਿਉਹਾਰਾਂ ਵਾਂਗ ਇਸ ਤਿਊਹਾਰ ਦੀ ਵੀ ਆਪਣੀ ਮਹੱਤਤਾ ਹੈ। ਭਾਰਤ ਦੇ ਹਰ ਇਕ ਜ਼ਿਲ੍ਹੇ ਵਿਚ ਇਹ ਤਿਊਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਹੋਲਾ ਮਹੱਲਾ ਮੇਲਾ ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖਾਲਸਾਈ ਰੰਗ ‘ਚ ਰੰਗਿਆ ਪ੍ਰਤੀਤ ਹੁੰਦਾ ਹੈ। ਸਕੂਲ ਵਿਦਿਆਰਥਣ ਨਿਮਰ ਪ੍ਰੀਤ ਵੱਲੋਂ ਵੀ ਹੋਲੀ ਦੇ ਤਿਉਹਾਰ ਬਾਰੇ ਭਾਸ਼ਣ ਪੜ੍ਹਿਆ ਗਿਆ। ਇੰਚਾਰਜ ਸਕੂਲ ਸ ਸਤਵੀਰ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਇਹ ਤਿਉਹਾਰ ਬਹੁਤ ਧਿਆਨ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।