5ਵੀਂ ਜਮਾਤ ’ਚ ਅੱਵਲ ਆਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
5ਵੀਂ ਜਮਾਤ ਵਿੱਚ ਅਵਲ ਆਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
Publish Date: Mon, 30 Mar 2026 04:44 PM (IST)
Updated Date: Mon, 30 Mar 2026 04:45 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿਖੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਦੀ ਅਗਵਾਈ ਵਿਚ ਸਕੂਲੀ ਵਿਦਿਆਰਥੀਆਂ ਦਾ ਨਤੀਜਾ ਐਲਾਨਣ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਵਿਸ਼ੇਸ਼ ਤੌਰ ਉੱਤੇ ਕਮੇਟੀ ਮੈਂਬਰ ਅਬਰਿੰਦਰ ਸਿੰਘ ਕੰਗ, ਕਿਰਪਾਲ ਸਿੰਘ ਭੰਗੂ ਸਮੇਤ ਸਰਪੰਚ ਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਨਤੀਜਾ ਸੁਣਨ ਦੇ ਲਈ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ ਪਿਤਾ ਵੀ ਆਏ ਹੋਏ ਸਨ ਅਤੇ ਬੱਚਿਆਂ ਦੇ ਵਿੱਚ ਬਹੁਤ ਉਤਸਾਹ ਦੇਖਣ ਨੂੰ ਮਿਲਿਆ। ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਦੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਦੀ ਵਿਦਿਆਰਥਨ ਪਰਿਧੀ ਨੇ 500 ਵਿੱਚੋਂ 475 ਨੰਬਰਾਂ ਸਣੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਕਾਜਲ ਨੇ 452 ਅੰਕ ਲੈ ਕੇ ਦੂਜਾ ਸਥਾਨ, ਪ੍ਰਭਜੋਤ ਕੌਰ ਨੇ 430 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਹਿਲੇ ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਵੀ ਵੰਡੀਆਂ ਗਈਆਂ। ਅਖੀਰ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਅਤੇ ਪ੍ਰਧਾਨ ਵੱਲੋਂ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਆ। ਪ੍ਰਿੰਸੀਪਲ ਸਰਦਾਰਗੜ੍ਹ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਅੰਕ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ।