ਬਾਹਲਾ ਪਬਲਿਕ ਸਕੂਲ ਪਿੱਪਲਖੇਡ਼ੀ ਦਾ ਨਤੀਜਾ ਰਿਹਾ ਸ਼ਾਨਦਾਰ
ਬਾਹਲਾ ਪਬਲਿਕ ਸਕੂਲ ਪਿੱਪਲਖੇਡ਼ੀ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 06:58 PM (IST)
Updated Date: Sat, 11 Apr 2026 07:00 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬਾਹਲਾ ਪਬਲਿਕ ਸਕੂਲ ਪਿੱਪਲਖੇਡ਼ੀ ਦੇ ਪੰਜਵੀਂ ਤੇ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਵਿਚ ਮੱਲਾਂ ਮਾਰੀਆਂ ਹਨ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਬਾਹਲਾ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪੰਜਵੀਂ ਜਮਾਤ ਵਿੱਚੋਂ ਸਾਰੇ ਵਿਦਿਆਰਥੀਆਂ ਨੇ ਅੰਗਰੇਜ਼ੀ ਮਾਧਿਅਮ ’ਚ ਪ੍ਰੀਖਿਆ ਪਾਸ ਕੀਤੀ, ਜਿੰਨਾਂ ਵਿੱਚੋਂ ਅਸ਼ਨੂਰ ਭਾਰਤੀ 97 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਵੀਰ ਸਿੰਘ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਨ ਭਾਰਤੀ ਤੇ ਗੁਰਲੀਨ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਵਿੱਚੋਂ ਸਾਰੇ ਵਿਦਿਆਰਥੀਆਂ ਦੁਆਰਾ ਅੰਗਰੇਜ਼ੀ ਮਾਧਿਅਮ ਵਿਚ ਪ੍ਰੀਖਿਆਵਾਂ ਦਿੰਦੇ ਹੋਏ ਤਰਜਿੰਦਰ ਸਿੰਘ ਬਡਲੀ, ਰਾਜਬੀਰ ਸਿੰਘ ਗੰਗਰੌਲਾ, ਰਾਜਵੀਰ ਕੋਰ ਪਿੱਪਲਖੇਡ਼ੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਕੁਲਵਿੰਦਰ ਕੌਰ ਬਾਹਲਾ ਵੱਲੋਂ ਸਾਰੇ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਡਾਇਰੈਕਟਰ ਅਮਰਜੀਤ ਸਿੰਘ ਬਾਹਲਾ ਨੇ ਅੱਵਲ ਰਹੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।