
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਹੈੱਡਮਿਸਟ੍ਰੈੱਸ ਵੀਨਾ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਊਰਜਾ ਯੋਧਿਆਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਬਿਜਲੀ ਦੀ ਬੱਚਤ ਤੇ ਊਰਜਾ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਮਿਸਟ੍ਰੈੱਸ ਰਾਜਦੀਪ ਕੌਰ ਨੇ ਕਿਹਾ ਕਿ ਵਿਦਿਆਰਥੀ ਜਦੋਂ ਵੀ ਜਮਾਤ ਦੇ ਕਮਰੇ ’ਚੋਂ ਬਾਹਰ ਆਉਣ, ਤਾਂ ਕਮਰੇ ਦੀਆਂ ਲਾਈਟਾਂ ਅਤੇ ਪੱਖੇ ਬੰਦ ਕਰਨ ਦੇ ਨਾਲ-ਨਾਲ ਸਾਰੇ ਸਵਿੱਚ ਵੀ ਬੰਦ ਕਰਕੇ ਆਉਣ। ਰਾਜਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਈਕੋ ਕਲੱਬ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਵਿਦਿਆਰਥੀ ਊਰਜਾ ਯੋਧਿਆਂ ਵਜੋਂ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣਗੇ, ਉਨ੍ਹਾਂ ਨੂੰ ਸਕੂਲ ਦੇ ਮੰਚ ਤੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਊਰਜਾ ਬਚਾਉਣ, ਸਫ਼ਾਈ ਰੱਖਣ ਤੇ ਵਾਤਾਵਰਣ ਦੀ ਸੰਭਾਲ ਲਈ ਖੁਦ ਵੀ ਜਾਗਰੂਕ ਹੋਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਨੂੰ ਵੀ ਜਾਗਰੂਕ ਕਰਨ।