
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਤਰੋਂ ਸਕੂਲ ਦੀ ਬੱਚੀਆਂ ਨੇ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਕੀਤਾ ਫ਼ਤਹਿ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਸਕੂਲ ਸਿੱਖਿਆ ਵਿਭਾਗ ਵਿੱਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦੀ ਅੰਡਰ-14 ਕੁੜੀਆਂ ਦੀ ਫੁੱਟਬਾਲ ਦੀ ਟੀਮ ਨੇ ਗੋਲਡ ਮੈਡਲ ਜਿੱਤਿਆ। ਸਕੂਲ ਮੁਖੀ ਬਲਜਿੰਦਰ ਸਿੰਘਨੇ ਦੱਸਿਆ ਕਿ ਇਸ ਕਾਮਯਾਬੀ ਦਾ ਸਿਹਰਾ ਕੋਚ ਗੁਰਵਿੰਦਰ ਸਿੰਘ ਵੜੈਚ ਡੀਪੀਈ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ। ਕੋਚ ਗੁਰਵਿੰਦਰ ਸਿੰਘ ਵੜੈਚ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ 10 ਜੋਨਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਕਾਤਰੋਂ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਇਸ ਕਾਤਰੋਂ ਜੋਨ ਦੀ ਟੀਮ ਵਿੱਚ ਖੇਡ ਰਹੀਆਂ ਸਾਰੀਆਂ ਖਿਡਾਰਨਾਂ ਹੀ ਸਸਸਸ ਕਾਤਰੋਂ ਦੀਆਂ ਹਨ। ਇਸੇ ਤਰ੍ਹਾਂ ਅੰਡਰ -17 ਲੜਕੀਆਂ ਨੇ ਵੀ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ਤੇ ਪੂਰੀ ਟੀਮ ਤੇ ਕੋਚ ਗੁਰਵਿੰਦਰ ਸਿੰਘ ਵੜੈਚ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।