ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਅੰਦਰ ਵਿਗਿਆਨਕ ਦਿ੍ਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਰਾਸ਼ਟਰੀ ਅਵਿਸ਼ਕਾਰ' ਮੁਹਿੰਮ ਤਹਿਤ 23 ਤੋਂ 28 ਨਵੰਬਰ ਤਕ ਵਿਗਿਆਨ ਪ੍ਰਦਰਸ਼ਨੀਆਂ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ਆਨਲਾਈਨ ਤੇ ਆਫ਼ਲਾਈਨ ਕਰਵਾਈਆਂ ਗਈਆਂ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਕੌਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨੀਆਂ ਦੇ ਵੱਖ-ਵੱਖ ਪੱਧਰਾਂ 'ਤੇ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।

ਹਰਿੰਦਰ ਕੌਰ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰ 'ਤੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ 23 ਨਵੰਬਰ ਨੂੰ ਅਤੇ ਨੌਵੀਂ ਜਮਾਤ ਤੋਂ ਦੱਸਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਬਲਾਕ ਪੱਧਰ 'ਤੇ ਪਹਿਲਾ ਸਥਾਨ ਪ੍ਰਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਸਰਾ ਸਥਾਨ ਪ੍ਰਰਾਪਤ ਕਰਨ ਵਾਲੇ ਨੂੰ 1000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ 'ਤੇ ਇਹ ਪ੍ਰਦਰਸ਼ਨੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ 25 ਨਵੰਬਰ ਨੂੰ ਅਤੇ ਨੌਵੀਂ ਤੋਂ ਦੱਸਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ, ਦੂਸਰਾ ਸਥਾਨ ਹਾਸਲ ਕਰਨ ਵਾਲੇ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਰਾਜ ਪੱਧਰ 'ਤੇ ਇਹ ਪ੍ਰਦਰਸ਼ਨੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ 27 ਨਵੰਬਰ ਨੂੰ ਅਤੇ ਨੌਵੀਂ ਤੋਂ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਲਈ 28 ਨਵੰਬਰ ਨੂੰ ਕੀਤਾ ਜਾਵੇਗਾ। ਰਾਜ ਪੱਧਰ 'ਤੇ ਪਹਿਲਾ ਸਥਾਨ ਪ੍ਰਰਾਪਤ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਜਾ ਸਥਾਨ ਪ੍ਰਰਾਪਤ ਕਰਨ ਵਾਲੇ ਨੂੰ 3100 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਹ ਵਿਗਿਆਨ ਪ੍ਰਦਰਸ਼ਨੀ ਕਰਵਾਉਣ ਦਾ ਪ੍ਰਬੰਧਕੀ ਖਰਚਾ ਬਲਾਕ ਪੱਧਰ 'ਤੇ ਪ੍ਰਤੀ ਬਲਾਕ 1000 ਰੁਪਏ, ਜ਼ਿਲ੍ਹੇ ਪੱਧਰ 'ਤੇ ਪ੍ਰਦਰਸ਼ਨੀ ਲਈ 2,900 ਰੁਪਏ ਅਤੇ ਸਟੇਟ ਪੱਧਰ 'ਤੇ ਪ੍ਰਦਰਸ਼ਨੀ ਲਈ 12,700 ਰੁਪਏ ਦੀ ਰਾਸ਼ੀ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਹਰਿੰਦਰ ਕੌਰ ਨੇ ਦੱਸਿਆ ਕਿ ਵਿਗਿਆਨ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਲਈ ਸਕੂਲ ਪੱਧਰ 'ਤੇ ਵਿਦਿਆਰਥੀ ਮਾਡਲ ਤਿਆਰ ਕਰ ਕੇ ਉਸ ਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸਬੰਧਤ ਬੀਐੱਮ ਵਿਗਿਆਨ ਨੂੰ ਭੇਜਣਗੇ। ਬੀਐੱਮ ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਵੇਖ ਕੇ ਬਲਾਕ ਪੱਧਰ 'ਤੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਕੱਢਣਗੇ। ਬਲਾਕ ਪੱਧਰ 'ਤੇ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਟੀਮ ਦੇ ਵਿਦਿਆਰਥੀ ਮਾਡਲ ਤਿਆਰ ਕਰ ਕੇ ਉਸ ਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸਬੰਧਤ ਬੀਐੱਮ ਵਿਗਿਆਨ ਨੂੰ ਭੇਜਣਗੇ। ਡੀਐੱਮ ਤੇ ਬੀਐੱਮ ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਵੇਖ ਕੇ ਜ਼ਿਲ੍ਹੇ ਵਿਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਕੱਢਣਗੇ। ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਡਲ ਤਿਆਰ ਕਰ ਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸਬੰਧਤ ਡੀਐੱਮ ਵਿਗਿਆਨ ਨੂੰ ਭੇਜਣਗੇ। ਡੀਐੱਮ ਵਿਗਿਆਨ ਅਤੇ ਜੱਜਮੈਂਟ ਟੀਮ ਸਾਰੀਆਂ ਵੀਡੀਓਜ਼ ਨੂੰ ਵੇਖ ਕੇ ਸਟੇਟ ਵਿਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਕੱਢਣਗੇ। ਸਾਰੇ ਮੁਕਾਬਲਿਆਂ ਵਿਚ ਲੋੜ ਪੈਣ 'ਤੇ ਸਬੰਧਤ ਸਕੂਲ ਦੇ ਅਧਿਆਪਕ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਕਰਨਗੇ।