
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕਾਲਰਜ ਪਬਲਿਕ ਸਕੂਲ ’ਚ ਮੁਢਲੀ ਸਹਾਇਤਾ ਦੀ ਦਿੱਤੀ ਜਾਣਕਾਰੀ

ਐੱਚਐੱਸ ਸੈਣੀ, •ਪੰਜਾਬੀ ਜਾਗਰਣ•, ਰਾਜਪੁਰਾ : ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਵਿਖੇ ਫਸਟ ਏਡ ਸੇਫਟੀ ਤੇ ਸਿਹਤ ਜਾਗਰੂਕਤਾ ਮਿਸ਼ਨ ਦੇ ਮੁੱਖ ਟਰੇਨਰ ਕਾਕ ਰਾਮ ਵਰਮਾ ਵੱਲੋਂ ਵਿਦਿਆਰਥੀਆਂ ਨੂੰ ਮੁਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਅਚਨਚੇਤ ਘਟਨਾਵਾਂ, ਯੁੱਧਾਂ ਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇ ਦੌਰਾਨ ਅੰਤਰਰਾਸ਼ਟਰੀ ਪੱਧਰ ’ਤੇ ਮਾਨਵਤਾ ਨੂੰ ਬਚਾਉਣ ਉਥੇ ਸੰਯੁਕਤ ਰਾਸ਼ਟਰ ਦੇ ਜ਼ੋਰ ਦਾ ਜ਼ਿਕਰ ਕੀਤਾ। ਇਸ ਦੌਰਾਨ ਨਾਗਰਿਕ ਸੁਰੱਖਿਆ, ਮੁਢਲੀ ਸਹਾਇਤਾ, ਅੱਗ ਤੋਂ ਸੁਰੱਖਿਆ ਤੇ ਪੀੜਤਾਂ ਨੂੰ ਬਚਾਉਣ ਦੇ ਲਈ ਵਿਦਿਆਰਥੀਆਂ ਨੂੰ ਇਸ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਆਜ਼ਾਦੀ ਦਿਹਾੜੇ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਦੀ ਸੁਰੱਖਿਆ ਤੇ ਪੀੜਤਾਂ ਦੀ ਸਹਾਇਤਾ ਦੇ ਲਈ ਜਿਆਦਾ ਤੋਂ ਜਿਆਦਾ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਵੱਲੋਂ ਪੀੜਤ ਦੀ ਮਦਦ ਕਰਨ ਦੇ ਲਈ ਟ੍ਰੇਨਿੰਗ, ਐਕਸਰਸਾਈਜ ਅਤੇ ਮੋਕ ਡਰਿਲ ਦੇ ਮਹੱਤਵ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ, ਨਾਗਰਿਕ ਜਾਂ ਕਰਮਚਾਰੀ ਜਿਹੜੇ ਦੁਰਘਟਨਾਵਾਂ ਦੇ ਸਮੇਂ ਜਾਨ ਜਾਂ ਸੰਪਤੀ ਬਚਾਉਣ ਵਿਚ ਮਦਦ ਕਰਦੇ ਹਨ ਤਾਂ ਉਨ੍ਹਾਂ ਨੂੰ ਡੀਬੀਜੀ ਦੇ ਵੱਲੋਂ ਗੋਲਡ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਦੇ ਚੇਅਰਮੈਨ ਤਰਸੇਮ ਲਾਲ ਜੋਸ਼ੀ ਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਟਰੇਨਰ ਕਾਕਾ ਰਾਮ ਵਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਸੁਦੇਸ਼ ਜੋਸ਼ੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।