- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ ਡੀ ਐਮ ਹਰਜੋਤ ਕੌਰ ਮਾਵੀ ਵਲੋਂ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਮਾਰਕੀਟ ਕਮੇਟੀ ਦੂਧਨਸਾਧਾਂ ਅਧੀਨ ਆਉਂਦੀ ਨਵੀਂ ਅਨਾਜ ਮੰਡੀ ਦੂਧਨਸਾਧਾਂ ਅਤੇ ਦੇਵੀਗੜ੍ਹ ਮੰਡੀ ਵਿਖੇ ਝੋਨੇ ਦੀ ਖ਼ਰੀਦ ਸਬੰਧੀ ਐਸ. ਡੀ. ਐਮ ਹਰਜੋਤ ਕੌਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਦੇਵ ਸਿੰਘ, ਜ਼ਿਲ੍ਹਾ ਮੰਡੀ ਅਫਸਰ, ਅਸਲਮ ਮੁਹੰਮਦ, ਖੇਤੀਬਾੜੀ ਅਫ਼ਸਰ ਬਲਾਕ ਭੁੱਨਰਹੇੜੀ ਮਨਦੀਪ ਸਿੰਘ ਤੇ ਵਿਮਲਪ੍ਰੀਤ ਸਿੰਘ ਜੋਸ਼ਨ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਵਰਿੰਦਰਪਾਲ ਕੌਰ ਸਮੇਤ ਸਕੱਤਰ ਮਾਰਕਿਟ ਕਮੇਟੀ ਅਸ਼ੋਕ ਕੁਮਾਰ ਜਿੰਦਲ ਵੀ ਹਾਜ਼ਰ ਸਨ। ਦਫਤਰ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਵਿਸਥਾਰਪੂਰਵਕ ਮੀਟਿੰਗ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਐੱਸਡੀਐੱਮ ਹਰਜੋਤ ਕੌਰ ਮਾਵੀ ਨੇ ਦੁੱਧਨਸਾਧਾਂ ਮੰਡੀ ਵਿਖੇ ਝੋਨੇ ਦੀ ਰੁਕੀ ਹੋਈ ਖਰੀਦ ਸ਼ੁਰੂ ਕਰਵਾਈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਅਨਾਜ ਮੰਡੀ ਦੁੱਧਨਸਾਧਾਂ ਤੇ ਦੇਵੀਗੜ੍ਹ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਲੇਖਾਕਾਰ ਮਾਰਕਿਟ ਕਮੇਟੀ ਸਾਹਿਲ ਜਿੰਦਲ, ਮੰਡੀ ਸੁਪਰਵਾਈਜਰ ਨਵਤੇਜ ਸਿੰਘ, ਇੰਸਪੈਕਟਰ ਪਨਗ੍ਰੇਨ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ ਸੈਣੀ, ਨਰਿੰਦਰ ਸਿੰਘ ਲਹਿਲਾਂ, ਜਸਪਾਲ ਸਿੰਘ ਗਰੋਲੀ, ਧਰਮਪਾਲ ਸ਼ਰਮਾ, ਜੀਤ ਸਿੰਘ ਮੀਰਾਂਪੁਰ, ਭੁਪਿੰਦਰ ਸਿੰਘ ਜੱਜ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦੁੱਧਨਸਾਧਾਂ, ਵੇਦ ਪ੍ਰਕਾਸ਼, ਪ੍ਰਧਾਨ ਕਿਸਾਨ ਯੂਨੀਅਨ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਅਤੇ ਆੜ੍ਹਤੀ ਆਦਿ ਹਾਜ਼ਰ ਸਨ।