ਐੱਸਡੀਐੱਮ ਵੱਲੋਂ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਬੇਲਰ ਮਾਲਕਾਂ ਨਾਲ ਮੀਟਿੰਗ
ਐੱਸਡੀਐੱਮ ਵੱਲੋਂ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਬੇਲਰ ਮਾਲਕਾਂ ਨਾਲ ਮੀਟਿੰਗ
Publish Date: Tue, 06 Oct 2026 05:15 PM (IST)
Updated Date: Tue, 06 Oct 2026 05:17 PM (IST)
ਫੋਟੋ 6ਪੀਟੀਐਲ: 22: ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਝੋਨੇ ਦੀ ਪਰਾਲੀ ਦੇ ਸੁਚੱਜੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਕਾਲਾ ਰਾਮ ਕਾਂਸਲ ਵੱਲੋਂ ਬੇਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸਡੀਐੱਮ ਵੱਲੋਂ ਬੇਲਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਬੇਲਰ ਮਾਲਕਾਂ ਨੂੰ ਕਿਸਾਨਾਂ ਨਾਲ ਤਾਲਮੇਲ ਵਧਾ ਕੇ ਵੱਧ ਤੋਂ ਵੱਧ ਰਕਬੇ ਨੂੰ ਕਵਰ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਬੇਲਰ ਮਾਲਕਾਂ ਨੇ ਪਰਾਲੀ ਚੁੱਕਣ ਨੂੰ ਲੈਕੇ ਪੂਰਨ ਭਰੋਸਾ ਦਿਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਖੇਤੀਬਾੜੀ ਵਿਭਾਗ ਦੇ ਗੁਰਵਿੰਦਰ ਸਿੰਘ, ਨਰਿੰਦਰਪਾਲ ਸਿੰਘ, ਰਵਿੰਦਰ ਸਿੰਘ ਅਤੇ ਤਹਿਸੀਲ ਦਫ਼ਤਰ ਤੋਂ ਸ੍ਰੀ ਅਜੇ ਕੁਮਾਰ ਸਮੇਤ ਬਲਾਕ ਦੇ ਸਮੂਹ ਬੇਲਰ ਮਾਲਕ ਹਾਜ਼ਰ ਸਨ।