ਵਧਿਆ ਮੁਆਵਜ਼ਾ ਹਾਸਲ ਕਰਨ ਲਈ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ
ਵਧਿਆ ਮੁਆਵਜ਼ਾ ਹਾਸਲ ਕਰਨ ਲਈ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ
Publish Date: Sat, 10 Jan 2026 05:15 PM (IST)
Updated Date: Sat, 10 Jan 2026 05:18 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪਰੀਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਬਣਾਉਣ ਵੇਲੇ ਸਰਕਾਰ ਵੱਲੋਂ ਦਿੱਤੇ ਗਏ ਘੱਟ ਭਾਅ ਦੇ ਵਿਰੁੱਧ ਕਿਸਾਨਾਂ ਵੱਲੋਂ ਵਧਿਆ ਹੋਇਆ ਮੁਆਵਜ਼ਾ ਹਾਸਲ ਕਰਨ ਲਈ ਰੋੜ ਕਿਸਾਨ ਸੰਘਰਸ਼ ਕਮੇਟੀ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਰੋੜ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੌਲੀ ਅਤੇ ਭਾਜਪਾ ਆਗੂ ਨਿਰੰਕਾਰ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਬਣਾਉਣ ਵੇਲੇ ਸਰਕਾਰ ਵੱਲੋਂ ਘੱਟ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਸੀ ਜਿਸ ਵਿਰੁੱਧ ਪਟਿਆਲਾ ਜ਼ਿਲ੍ਹੇ ਦੇ 11 ਪਿੰਡਾਂ ’ਚੋਂ ਕੁਝ ਕਿਸਾਨਾਂ ਵੱਲੋਂ ਪਟਿਆਲਾ ਦੇ ਆਰਬੀਟੇਟਰ ਵਿਨੇ ਬੁਬਲਾਨੀ ਦੀ ਅਦਾਲਤ ਵਿਚ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਦਾ ਨਿਪਟਾਰਾ ਕਰਦੇ ਹੋਏ ਬਬਲਾਨੀ ਵੱਲੋਂ 256 ਦੇ ਕਰੀਬ ਕਿਸਾਨਾਂ ਦੇ ਕੇਸਾਂ ਦਾ ਨਿਪਟਾਰਾ ਕਰਕੇ ਹੋਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਹੁਕਮ ਦੀਆਂ ਕਾਪੀਆਂ ਤੇ ਛੇਤੀ ਮੁਆਵਜ਼ਾ ਜਾਰੀ ਕਰਨ ਲਈ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਨੂੰ ਆਪਣਾ ਮੰਗ ਪੱਤਰ ਦਿੱਤਾ ਗਿਆ ਹੈ ਕਿਉਂਕਿ ਕਿਸਾਨਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਵਿੱਚੋਂ ਲੰਘ ਰਹੇ ਹਨ।