ਐੱਸਡੀਐੱਮ ਨੇ ਲਾਇਬ੍ਰੇਰੀ ਦੀ ਉਸਾਰੀ ਦਾ ਲਿਆ ਜਾਇਜ਼ਾ
ਐਸਡੀਐਮ ਨੇ ਲਾਇਬ੍ਰੇਰੀ ਦੀ ਉਸਾਰੀ ਦਾ ਲਿਆ ਜਾਇਜਾ
Publish Date: Sat, 24 Jan 2026 04:14 PM (IST)
Updated Date: Sun, 25 Jan 2026 04:01 AM (IST)
ਸਰਕਾਰੀ ਨੌਕਰੀਆਂ ਲੈਣ ਲਈ ਲਾਇਬ੍ਰੇਰੀ ਨਾਲ ਜੁੜਨ ਨੌਜਵਾਨ : ਐੱਸਡੀਐੱਮ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸਥਾਨਕ ਸ਼ਹਿਰ ਦੇ ਨਗਰ ਕੌਂਸਲ ਵਿਖੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਕ ਵਿਸ਼ਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਦਾ ਲਗਭਗ 50 ਫੀਸਦੀ ਕੰਮ ਮੁਕੰਮਲ ਹੋਣ ਕਿਨਾਰੇ ਹੈ। ਇਸ ਉਸਾਰੀ ਅਧੀਨ ਲਾਇਬ੍ਰੇਰੀ ਦੇ ਕੰਮਾਂ ਦਾ ਜਾਇਜ਼ਾ ਐੱਸਡੀਐੱਮ ਲਹਿਰਾ ਰਾਕੇਸ਼ ਪ੍ਰਕਾਸ਼ ਗਰਗ ਨੇ ਲਿਆ। ਉਨ੍ਹਾਂ ਇਸ ਸਮੇਂ ਕੰਮ ਕਰ ਰਹੇ ਠੇਕੇਦਾਰ ਤੇ ਮਜ਼ਦੂਰਾਂ ਨੂੰ ਕਿਹਾ ਕਿ ਲਾਇਬ੍ਰੇਰੀ ਦੀ ਉਸਾਰੀ ਵਾਲੇ ਕੰਮ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰੇਕ ਤਰ੍ਹਾਂ ਦਾ ਮਟੀਰੀਅਲ ਮਾਪਦੰਡਾਂ ਦੇ ਅਨੁਸਾਰ ਹੀ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਲਹਿਰਾ ਤੇ ਇਲਾਕੇ ਦੇ ਵਿਦਿਆਰਥੀਆਂ ਲਈ ਇਹ ਲਾਇਬ੍ਰੇਰੀ 31 ਮਾਰਚ ਤਕ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਇਲਾਕੇ ਦੇ ਨੌਜਵਾਨਾਂ ਲਈ ਨੌਕਰੀਆਂ ਪ੍ਰਾਪਤ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗੀ। ਕਿਉਂਕਿ ਲਾਇਬ੍ਰੇਰੀ ਨਾਲ ਜੁੜਕੇ ਕਿਤਾਬਾਂ ਪੜ੍ਹਨ ਨਾਲ ਬੱਚਿਆਂ ਨੂੰ ਬਹੁਤ ਜ਼ਿਆਦਾ ਗਿਆਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਲਾਇਬ੍ਰੇਰੀ ਨਾਲ ਜੁੜਨ ਤਾਂ ਜੋ ਸਰਕਾਰੀ ਨੌਕਰੀਆਂ ਲੈਣ ਲਈ ਰਾਹ ਮਿਲੇ, ਉੱਥੇ ਹੀ ਨਸ਼ਿਆਂ ਤੋਂ ਵੀ ਬਚਿਆ ਜਾ ਸਕੇ।