ਕਾਰਡ ਬਣਾਉਣ ਲਈ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ : ਐੱਸਡੀਐੱਮ ਰਿਚਾ
ਕਾਰਡ ਬਣਾਉਣ ਲਈ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ-ਐਸ.ਡੀ.ਐਮ ਰਿਚਾ
Publish Date: Tue, 03 Feb 2026 05:31 PM (IST)
Updated Date: Tue, 03 Feb 2026 05:35 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲੋਕਾਂ ਦੇ ਘਰਾਂ ਨੇੜੇ ਹੀ ਬਣਾਉਣ ਲਈ ਸ਼ੁਰੂ ਕੀਤੇ ਕੈਂਪਾਂ ਨੂੰ ਅੱਜ ਸਮਾਣਾ ਦੇ ਪਿੰਡਾਂ ਤੇ ਵਾਰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਐੱਸਡੀਐੱਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਦਿੱਤੇ ਸਹਿਯੋਗ ਸਦਕਾ ਪਿੰਡਾਂ ਵਿਚ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਕਾਰਡ ਬਣਾਏ ਜਾ ਰਹੇ ਹਨ। ਰਿਚਾ ਗੋਇਲ ਨੇ ਦੱਸਿਆ ਕਿ ਪਿੰਡ ਗੱਜੂਮਾਜਰਾ, ਗਾਜੀਪੁਰ, ਖੱਤਰੀਵਾਲਾ, ਫ਼ਤਹਿਪੁਰ ਅਤੇ ਸ਼ਹਿਰ ਦੀ ਵਾਰਡ ਨੰਬਰ 4 ਅਤੇ 19 ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਪੁੱਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਏ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।