
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਵਸ ਮੌਕੇ ਐਸਡੀਐਮ ਤਰਸੇਮ ਚੰਦ ਨੇ ਲਹਿਰਾਇਆ ਝੰਡਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਗੀਤਾ ਭਵਨ ਧਰਮਸ਼ਾਲਾ ਵਿਖੇ ਆਜ਼ਾਦੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਐਸਡੀਐਮ ਤਰਸੇਮ ਚੰਦ ਭਾਰਸਰ ਸਨ। ਉਨਾਂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਾ ਸਮਾਗਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਆਜ਼ਾਦੀ ਨੂੰ ਪ੍ਰਾਪਤ ਕਰਨ ਦੇ ਲਈ ਸਾਡੇ ਮਹਾਨ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ , ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ ਅਤੇ ਹੋਰ ਬਹੁਤ ਹੀ ਸੈਂਕੜੇ ਦੇਸ਼ ਵਾਸੀਆਂ ਨੇ ਸ਼ਹੀਦੀਆਂ ਦਿੱਤੀਆਂ ਹਨ। ਉਨ੍ਹਾਂ ਦੀ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦੀ ਫਿਜ਼ਾ ਵਿੱਚ ਆਨੰਦ ਮਾਣ ਰਿਹਾ ਹੈ। ਅੱਜ ਅਸੀਂ 80 ਵਰਿਆਂ ਬਾਅਦ ਫਖਰ ਮਹਿਸੂਸ ਕਰ ਰਹੇ ਹਾਂ ਕਿ ਸਾਡਾ ਦੇਸ਼ ਆਜ਼ਾਦ ਹੈ। ਉਹਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਸਰਕਾਰ ਹੋਰ ਵੀ ਤਰੱਕੀ ਦੀਆਂ ਨੀਹਾਂ ਮਜਬੂਤ ਕਰੇਗੀ। ਉਹਨਾਂ ਵੱਲੋਂ ਇਲਾਕੇ ਦੇ ਸੁਤੰਤਰ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।