
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਬੱਡੀ ’ਚ ਚਮਕਿਆ ਐੱਸ.ਡੀ.ਐੱਸ.ਈ. ਸਕੂਲ ਹਾਸਲ ਕੀਤਾ ਪਹਿਲਾ ਸਥਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ, ਬਲਕਾਰ ਸਿੰਘ ਵਿੱਤ ਸਕੱਤਰ, ਕਿਰਨਜੀਤ ਕੌਰ, ਜਸਦੇਵ ਸਿੰਘ, ਗੁਰਦੀਪ ਸਿੰਘ ਅਤੇ ਰੁਪਿੰਦਰ ਕੌਰ ਦੀ ਸੁਚੱਜੀ ਦੇਖ-ਰੇਖ ਅਤੇ ਅਗਵਾਈ ਹੇਠ ਨੇਪਰੇ ਚੜ੍ਹਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਖੇਡ ਮੈਦਾਨ ਵਿਚ ਬੇਹੱਦ ਫਸਵੇਂ ਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਜ਼ੋਨਲ ਨੈਸ਼ਨਲ ਸਟਾਇਲ ਕਬੱਡੀ ਦੇ ਅੰਡਰ-14 ਲੜਕਿਆਂ ਦੇ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐੱਸਡੀਐੱਸਈ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਰਕਾਰੀ ਮਿਡਲ ਸਕੂਲ ਝੰਡੀ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਮਨਦੀਪ ਕੌਰ, ਸੰਦੀਪ ਕੌਰ, ਮਮਤਾ ਰਾਣੀ, ਸਤਵਿੰਦਰ ਸਿੰਘ, ਪਰਦੀਪ ਕੁਮਾਰ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਯਾਦਵਿੰਦਰ ਕੌਰ, ਰਵਿੰਦਰਪਾਲ ਕੌਰ, ਜ਼ਾਹੀਦਾ ਕੁਰੈਸ਼ੀ, ਸੁਮਨ ਕੁਮਾਰੀ, ਵਿਜੈ ਕੁਮਾਰ, ਅਮੋਲਕ ਸਿੰਘ ਤੇ ਮਨਪ੍ਰੀਤ ਸਿੰਘ ਪ੍ਰੈੱਸ ਇੰਚਾਰਜ ਵਿਸ਼ੇਸ਼ ਤੌਰ