ਨਸ਼ਾ ਤਸਕਰਾਂ ਖ਼ਿਲਾਫ਼ ਕੀਤਾ ਸਰਚ ਆਪ੍ਰੇਸ਼ਨ
ਨਸ਼ਾ ਤਸਕਰਾਂ ਖਿਲਾਫ ਅਭਿਆਨ ਤਹਿਤ ਕੀਤਾ 'ਸਰਚ ਆਪਰੇਸ਼ਨ'
Publish Date: Fri, 06 Feb 2026 06:49 PM (IST)
Updated Date: Sat, 07 Feb 2026 04:06 AM (IST)

ਸੁਖਵਿੰਦਰ ਸਿੰਘ ਅਟਵਾਲ, ਪੰਜਾਬੀ ਜਾਗਰਣ, ਅਮਰਗੜ੍ਹ ♣: ਯੁੱਧ ਨਸ਼ਿਆਂ ਵਿਰੁੱਧ ਤਹਿਤ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਜੋਤ ਸਿੰਘ ਰਾਠੌਰ ਆਈਪੀਐੱਸ ਇੰਸਪੈਕਟਰ ਜਨਰਲ ਪੁਲਿਸ ਜੀਆਰਪੀ ਪਟਿਆਲਾ ਦੀ ਨਿਗਰਾਨੀ ਤੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ’ਚ ਸ਼ੱਕੀ ਇਲਾਕਿਆਂ ਅੰਦਰ ਅਪਰੇਸ਼ਨ ਕਾਸੋ ਤਹਿਤ ਸਰਚ ਅਭਿਆਨ ਚਲਾਇਆ ਗਿਆ। ਨਸ਼ਾ ਤਸਕਰੀ ਵਜੋਂ ਬਦਨਾਮ ਰਹੇ ਪਿੰਡ ਬਾਗੜੀਆਂ ਵਿਖੇ ਤਲਾਸ਼ੀ ਅਭਿਆਨ ਉਪਰੰਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮਗਲਰਾਂ ਤੇ ਤਸਕਰਾਂ ਨੂੰ ਫੜਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ, ਅਤੇ ਭਵਿੱਖ ਵਿਚ ਵੀ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਅਫ਼ਸਰਾਂ ਵੱਲੋਂ ਜਾਰੀ ਹਦਾਇਤਾਂ ’ਤੇ ਅਮਲ ਕਰਦਿਆਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਪਬਲਿਕ ਨੂੰ ਕਿਸੇ ਵੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀਐੱਸਪੀ ਅਮਰਗੜ੍ਹ ਸੰਜੀਵ ਕਪੂਰ ਸਮੇਤ ਐੱਸਐੱਚਓ ਬਲਜੀਤ ਸਿੰਘ ਮੌਜੂਦ ਸਨ।