
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਬਿਕਰਮ ਕਾਲਜ ਵਿਖੇ ਦੂਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਇੰਟੈਂਸਿਵ ਰਿਵਿਜ਼ਨ (ਐਸਆਈਆਰ) ਮੁਹਿੰਮ ਤਹਿਤ ਦੂਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਕਾਲਜ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ 300 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਤੇ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਵਿਚ ਸਹਾਇਤਾ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟਰ ਬਣਨ ਲਈ ਯੋਗਤਾ ਮਾਪਦੰਡ, ਰਜਿਸਟ੍ਰੇਸ਼ਨ ਪ੍ਰਕਿਰਿਆ, ਵੋਟਰ ਵੇਰਵਿਆਂ ਵਿਚ ਸੋਧ ਤੇ ਆਨਲਾਈਨ ਰਜਿਸਟ੍ਰੇਸ਼ਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੇ ਮੁੱਖ ਮਹਿਮਾਨ ਪਟਿਆਲਾ ਦੇ ਡਿਪਟੀ ਮੇਅਰ ਤੇ ਮੁੱਖ ਸੂਬਾ ਸਕੱਤਰ ਸ. ਜਗਦੀਪ ਸਿੰਘ ਜੱਗਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਾਲਜ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਜ਼ਿੰਮੇਵਾਰ ਨਾਗਰਿਕਤਾ ਦਾ ਅਹਿਮ ਹਿੱਸਾ ਹੈ। ਕੈਂਪ ਦਾ ਸੰਚਾਲਨ ਐਸਵੀਈਈਪੀ ਨੋਡਲ ਅਫ਼ਸਰ ਡਾ. ਰਜਨੀ ਬਾਲਾ ਵੱਲੋਂ ਕੀਤਾ ਗਿਆ।