ਕੇਸੀਟੀ ਕਾਲਜ ’ਚ ਕਰਵਾਇਆ ਸੈਮੀਨਾਰ ਕੇਸੀਟੀ ਕਾਲਜ ’ਚ ਕਰਵਾਇਆ ਸੈਮੀਨਾਰ
Publish Date: Wed, 18 Nov 2026 04:20 PM (IST)
Updated Date: Wed, 18 Nov 2026 04:21 PM (IST)
ਸੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੇਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਫ਼ਤਹਿਗੜ੍ਹ ਵਿਖੇ ਵਿਦਿਆਰਥੀਆਂ ਨੂੰ ਆਟੋਮੋਬਾਈਲ, ਇਨਫਰਮੇਸ਼ਨ ਟੈਕਨਾਲੋਜੀ ਸੈਕਟਰ ਵਿੱਚ ਰੁਜ਼ਗਾਰ ਦੇ ਮੌਕਿਆਂ, ਨਵੀਆਂ ਤਕਨੀਕਾਂ ਅਤੇ ਉਦਯੋਗਿਕ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਚੇਅਰਮੈਨ ਮੌਂਟੀ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਯੁੱਗ ਤਕਨੀਕੀ ਸਿੱਖਿਆ ਦਾ ਯੁੱਗ ਹੈ। ਆਟੋਮੋਬਾਈਲ ਅਤੇ ਆਈਟੀ ਦੋਵੇਂ ਅਜਿਹੇ ਖੇਤਰ ਹਨ, ਜਿਨ੍ਹਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਅਨੇਕਾਂ ਸੰਭਾਵਨਾਵਾਂ ਮੌਜੂਦ ਹਨ। ਪ੍ਰਿੰਸੀਪਲ ਮਨੋਜ ਗੋਇਲ ਨੇ ਕਿਹਾ ਕਿ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਲਈ ਉਦਯੋਗਿਕ ਖੇਤਰ ਦੀਆਂ ਨਵੀਆਂ ਤਕਨੀਕਾਂ ਅਤੇ ਕੰਮ ਕਰਨ ਦੇ ਢੰਗ ਨੂੰ ਸਮਝਣਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਕਰੀਅਰ ਦੀ ਸਹੀ ਚੋਣ ਕਰਨ ਲਈ ਪ੍ਰੇਰਿਤ ਕਰਦੇ ਹਨ। ਕਾਲਜ ਵੈਲਫੇਅਰ ਡੀਨ ਕੁਲਦੀਪ ਸਿੰਘ ਨੇ ਆਟੋਮੋਬਾਈਲ ਸੈਕਟਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਆਟੋਮੋਬਾਈਲ ਉਦਯੋਗ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਅਸਿਸਟੈਂਟ ਪ੍ਰੋ. ਅੰਮ੍ਰਿਤਪਾਲ ਕੌਰ ਨੇ ਆਈਟੀ ਸੈਕਟਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਲਜ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਸਰਪ੍ਰਸਤ ਸਤਵੰਤ ਸਿੰਘ ਖੰਡੇਬਾਦ, ਜਗਸੀਰ ਸਿੰਘ ਆਟੋਮੋਬਾਈਲ਼ ਟ੍ਰੇਨਰ, ਅੰਮ੍ਰਿਤਪਾਲ ਸਿੰਘ ਆਈਟੀ ਟ੍ਰੇਨਰ ਮੌਜੂਦ ਸਨ।