
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਸੰਗਰਾਮ ਚ ਪੰਜਾਬ ਦੀ ਮੁੱਖ ਭੂਮਿਕਾ ਤੇ ਸੈਮੀਨਾਰ ਕਰਵਾਇਆ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਵੱਲੋਂ ‘ਆਜ਼ਾਦੀ ਸੰਗਰਾਮ ਵਿਚ ਪੰਜਾਬ ਦੀ ਭੂਮਿਕਾ : ਇਤਿਹਾਸਕ ਅਤੇ ਸਾਹਿਤਕ ਪਰਿਪੇਖ’ ਵਿਸ਼ੇ ’ਤੇ ਗਿਆਨਵਰਧਕ ਸਿੰਪੋਜ਼ੀਅਮ ਕਰਵਾਇਆ ਗਿਆ। ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਕਾਲਜ ਦੀ ਪ੍ਰਿੰਸੀਪਲ ਡਾ. ਰਮਨਜੀਤ ਕੌਰ ਦੀ ਅਗਵਾਈ ਹੇਠ ਹੋਇਆ। ਸਿੰਪੋਜ਼ੀਅਮ ਵਿੱਚ ਡਾ. ਜਸਬੀਰ ਸਿੰਘ, ਐਸੋਸੀਏਟ ਪ੍ਰੋਫੈਸਰ, ਇਤਿਹਾਸ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਡਾ. ਗੌਰੀ ਬਜਾਜ, ਐਸੋਸੀਏਟ ਪ੍ਰੋਫੈਸਰ, ਅੰਗਰੇਜ਼ੀ ਵਿਭਾਗ, ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ। ਡਾ. ਜਸਬੀਰ ਸਿੰਘ ਨੇ ਪੰਜਾਬ ਦੀ ਵੰਡ, ਗ਼ਦਰ ਲਹਿਰ, ਜਲ੍ਹਿਆਂਵਾਲਾ ਬਾਗ, ਸ਼ਹੀਦ ਭਗਤ ਸਿੰਘ ਅਤੇ ਬਸਤੀਵਾਦ ਵਿਰੋਧੀ ਲਹਿਰਾਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਇਤਿਹਾਸਕ ਯੋਗਦਾਨ ਨੂੰ ਉਜਾਗਰ ਕੀਤਾ। ਡਾ. ਗੌਰੀ ਬਜਾਜ ਨੇ ਸਾਹਿਤਕ ਪਰਿਪੇਖ ਤੋਂ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਹਿਤ ਆਜ਼ਾਦੀ ਸੰਗਰਾਮ ਨਾਲ ਜੁੜੀਆਂ ਆਸਾਂ, ਸੰਘਰਸ਼ਾਂ, ਦੁੱਖਾਂ ਅਤੇ ਕੁਰਬਾਨੀਆਂ ਦੇ ਮਨੁੱਖੀ ਪੱਖ ਨੂੰ ਸਮਝਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਡਾ. ਸੁਖਵਿੰਦਰ ਸਿੰਘ, ਡਾ. ਗਗਨਦੀਪ ਕੌਰ, ਡਾ. ਨਰਿੰਦਰ ਕੌਰ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਨਵਪ੍ਰੀਤ ਕੌਰ, ਪ੍ਰੋ. ਅਨਮੋਲ ਪ੍ਰੀਤ ਕੌਰ ਸਮੇਤ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।