ਕਾਨੂੰਨੀ ਸਾਖਰਤਾ, ਸਾਈਬਰ ਤੇ ਸਮੁਦਾਇਕ ਜਾਗਰੂਕਤਾ ਸੈਮੀਨਾਰ ਕਰਵਾਇਆ
ਕਾਨੂੰਨੀ ਸਾਖਰਤਾ, ਸਾਈਬਰ ਅਤੇ ਸਮੁਦਾਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Sat, 03 Jan 2026 06:52 PM (IST)
Updated Date: Sat, 03 Jan 2026 06:53 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮਾਣਯੋਗ ਅਮਨਦੀਪ ਕੰਬੋਜ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਾਂਝ ਕੇਂਦਰ ਤ੍ਰਿਪੜੀ ਦੇ ਸਹਿਯੋਗ ਨਾਲ ਇੱਕ ਨਸ਼ਾ ਵਿਰੋਧੀ, ਵਾਤਾਵਰਨ ਕਾਨੂੰਨੀ ਸਾਖ਼ਰਤਾ ਸਾਈਬਰ ਅਤੇ ਸਮੁਦਾਇਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਮਾਰਕੀਟ ਕਮੇਟੀ ਪਟਿਆਲਾ ਵਿਖੇ ਕਰਵਾਇਆ ਗਿਆ। ਸੈਮੀਨਾਰ ਵਿੱਚ ਉੱਘੇ ਸਮਾਜ ਸੇਵੀ ਤੇ ਮੋਟੀਵੇਸਨਲ ਸਪੀਕਰ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ, ਤਿੰਨ ਨਵੇਂ ਕਨੂੰਨਾਂ, ਪੰਜਾਬ ਪੀੜਤ ਮੁਆਵਜ਼ਾ ਯੋਜਨਾ, ਜਿਨਸੀ ਹਮਲਾ ਪੀੜਤ ਮੁਆਵਜਾ, ਲੇਬਰ ਕਾਰਡ, ਪੈਨਸ਼ਨਾਂ ਆਦਿ, ਬਾਲ ਵਿਆਹ, ਪੋਕਸੋ ਐਕਟ, ਟੋਲ ਫ੍ਰੀ ਨੰਬਰ 15100 ਅਤੇ ਨੈਸ਼ਨਲ ਲੋਕ ਅਦਾਲਤ ਤੇ ਸਥਾਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ। ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ ਨੇ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ, ਨਸ਼ਿਆਂ ਤੋਂ ਦੂਰ ਰਹਿਣ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਮਾਰਕੀਟ ਕਮੇਟੀ ਦੇ ਸਾਬਕਾ ਸੈਕਟਰੀ ਅਸ਼ਵਨੀ ਮਹਿਤਾ ਨੇ ਆਵਾਜਾਈ ਨਿਯਮਾਂ ਅਤੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਜਾਗਰੂਕ ਕੀਤਾ। ਭਾਰਤੀ ਖ਼ੁਰਾਕ ਨਿਗਮ ਦੇ ਸਾਬਕਾ ਪ੍ਰਬੰਧਕ ਡੀਐੱਸ ਪੁਰੀ ਨੇ ਲੋਕਾਂ ਨੂੰ ਸਾਈਬਰ ਤੇ ਸਮੁਦਾਇਕ ਸੁਰੱਖਿਆ ਪ੍ਰਤੀ ਜਾਗਰੂਕਤਾ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਵਿੰਦਰ ਧਨੰਜੇ, ਮੈਂਬਰ ਪੰਜਾਬ ਬ੍ਰਾਹਮਣ ਬੋਰਡ, ਜਸਵਿੰਦਰ ਕੁਮਾਰ, ਜ਼ਿਲ੍ਹਾ ਸੰਯੁਕਤ ਸਕੱਤਰ ਬੁੱਧੀਜੀਵੀ ਵਿੰਗ, ਅੰਗਰੇਜ਼ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ ਕਰਮਜੀਤ ਬਾਸੀ ਅਤੇ ਸਮੂੰਹ ਸਟਾਫ਼ ਮੈਂਬਰ ਵੀ ਮੌਜੂਦ ਸਨ।