ਮਿਸ਼ਨ ਸਮਰੱਥ 4.0 ਸਬੰਧੀ ਸੈਮੀਨਾਰ ਕਰਵਾਇਆ
ਮਿਸ਼ਨ ਸਮਰੱਥ 4.0 ਸਬੰਧੀ ਸੈਮੀਨਾਰ ਆਯੋਜਿਤ
Publish Date: Sat, 31 Jan 2026 08:44 PM (IST)
Updated Date: Sat, 31 Jan 2026 08:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਕੂਲੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਮਿਸ਼ਨ ਸਮਰੱਥ 4.0 ਤਹਿਤ ਵੱਖ-ਵੱਖ ਬਲਾਕਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਤਹਿਤ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਅਧਿਆਪਕ ਹਿੱਸਾ ਲੈ ਕੇ ਮਿਸ਼ਨ ਸਮਰੱਥ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਸੈਮੀਨਾਰ ਮੌਕੇ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਉੱਤਮ ਬਣਾਉਣ ਲਈ ਮਿਸ਼ਨ ਸਮਰੱਥ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਦੌਰਾਨ ਸਕੂਲਾਂ ਵਿੱਚ ਦਾਖਲ ਹੋਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਵੱਖ-ਵੱਖ ਵਿਸ਼ਿਆਂ ਬਾਰੇ ਡੂੰਘਾਈ ਨਾਲ ਪੜ੍ਹਾਉਣ ਲਈ ਇਹ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਸੈਮੀਨਾਰ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਨੂੰ ਵੱਖ-ਵੱਖ ਰਿਸੋਰਸ ਪਰਸਨ ਸਿਖਲਾਈ ਦੇ ਰਹੇ ਹਨ, ਜਿਨ੍ਹਾਂ ਵਿੱਚ ਹਰਪ੍ਰੀਤ ਸਿੰਘ, ਭਾਵਨਾ ਸ਼ਰਮਾ, ਅਮਰਿੰਦਰ ਸਿੰਘ ਅਤੇ ਏਮਨਦੀਪ ਕੌਰ ਆਦਿ ਸ਼ਾਮਲ ਸਨ।