ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ
ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਆਯੋਜਿਤ
Publish Date: Tue, 17 Mar 2026 03:37 PM (IST)
Updated Date: Wed, 18 Mar 2026 04:01 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕਰਨਲ ਡਿਗਰੀ ਕਾਲਜ ਚੂੜਲ ਕਲਾਂ ਵਿਚ ਅਗਨੀਵੀਰ ਭਰਤੀ ਸਬੰਧੀ ਇਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਭਾਰਤੀ ਫੌ਼ਜ ਦੇ ਅਧਿਕਾਰੀ ਮੇਜਰ ਬਲਵੀਰ ਸਿੰਘ ਤੇ ਮੇਜਰ ਅਵਤਾਰ ਸਿੰਘ ਨੇ ਮੁੱਖ ਵਕਤਾ ਵਜੋਂ ਹਿੱਸਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਨੀਵੀਰ ਭਰਤੀ ਦੀ ਪ੍ਰਕਿਰਿਆ, ਯੋਗਤਾ ਮਾਪਦੰਡ, ਟ੍ਰੇਨਿੰਗ ਅਤੇ ਭਵਿੱਖੀ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪਰਵੀਨ ਸ਼ਰਮਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ, ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਕਾਲਜ ਇੰਚਾਰਜ ਯਸ਼ਨਦੀਪ , ਕੇਅਰਟੇਕਰ ਚਮਕੌਰ ਸਿੰਘ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ।