ਪੱਤਰ ਪੇ੍ਰਰਕ, ਪਟਿਆਲਾ : ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੇ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਉਂਦਿਆਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਵਿਖੇ ਸੈਮੀਨਾਰ ਕਰਵਾਇਆ, ਜਿਸ 'ਚ ਸਕੂਲ ਦੇ ਕਰੀਬ 250 ਵਿਦਿਆਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਦੌਰਾਨ ਡੀਐੱਸਪੀ ਪੁਨੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸਾਰਥਿਕਤਾ ਤੋਂ ਜਾਣੂ ਕਰਵਾਇਆ ਅਤੇ ਲੈਕਚਰਾਰ ਪੁਸ਼ਪਿੰਦਰ ਕੌਰ, ਰਵਿੰਦਰ ਕੌਰ ਲੈਕਚਰਾਰ ਤੇ ਹਰਦੀਪ ਕੌਰ ਨੇ ਭਿ੍ਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੂਲ ਦੇ ਨੈਸ਼ਨਲ ਐਵਾਰਡੀ ਪਿੰ੍ਸੀਪਲ ਤੋਤਾ ਸਿੰਘ ਚਹਿਲ ਨੇ ਭਿ੍ਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਇਸ ਜਾਗਰੂਕਤਾ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ/ਵਿਦਿਆਰਥਣਾਂ ਕਿਰਨ, ਤਾਨੂਜਾ, ਜਸਮੀਨ ਕੌਰ, ਗਗਨਜੀਤ ਸਿੰਘ ਅਤੇ ਧੀਰਜ ਕੁਮਾਰ ਨੇ ਭਿ੍ਸ਼ਟਾਚਾਰ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਤੇ ਵਿਸਥਾਰ ਸਾਹਿਤ ਭਿ੍ਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਪ੍ਰਣ ਕੀਤਾ।