
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕੂਲਾਂ, ਕਾਲਜਾਂ ਅਤੇ ਇੰਸਟੀਚਿਊਟਸ ਵਿੱਚ ਸੈਮੀਨਾਰ ਕਰਵਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਪਟਿਆਲਾ ਵੱਲੋਂ ਸ਼ਹਿਰ ਵਿਚ ਮਾਨਸਿਕ ਸਿਹਤ ਸਬੰਧੀ ‘ਮਨੋਬਲਮ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ ਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਔਰੋ ਮੀਰਾ ਸੈਂਟਰ ਆਫ਼ ਐਜੂਕੇਸ਼ਨ ਸਕੂਲ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸੰਸਥਾਪਕ ਤੇ ਸੰਚਾਲਕ ਦਿਵਯ ਗੁਰੂ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੀ ਸ਼ਿਸ਼ ਸਾਧਵੀ ਮਨੇਂਦ੍ਰਾ ਭਾਰਤੀ ਜੀ ਨੇ ਅਧਿਆਤਮਿਕ, ਮਾਨਸਿਕ ਅਤੇ ਸਰੀਰਕ ਦ੍ਰਿਸ਼ਟੀਕੋਣ ਤੋਂ ਮਾਨਸਿਕ ਸਿਹਤ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਕਾਰਨ ਬੱਚਿਆਂ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਵਿਚ ਮਾਨਸਿਕ ਤਣਾਅ ਅਤੇ ਹੋਰ ਸਮੱਸਿਆਵਾਂ ਵਧ ਰਹੀਆਂ ਹਨ। ਉਨ੍ਹਾਂ ਮਾਨਸਿਕ ਤੰਦਰੁਸਤੀ ਲਈ ਸਰੀਰਕ ਗਤੀਵਿਧੀ, ਯੋਗਾ ਅਤੇ ਸਾਹ ਲੈਣ ਦੀਆਂ ਕਸਰਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਭਾਗੀਦਾਰਾਂ ਨੇ ਸਟੇਜ ਤੋਂ ਨਿਰਦੇਸ਼ਿਤ ਯੋਗ ਆਸਣ ਤੇ ਸਾਹ ਲੈਣ ਦੀਆਂ ਤਕਨੀਕਾਂ ਦਾ ਅਭਿਆਸ ਵੀ ਕੀਤਾ। ਇਸ ਤੋਂ ਇਲਾਵਾ ਪੋਸ਼ਣ, ਆਯੁਰਵੇਦ ਅਨੁਸਾਰ ਖਾਣ-ਪੀਣ ਦੀਆਂ ਆਦਤਾਂ, ਹਾਸੇ ਦੀ ਰੁਟੀਨ ਅਤੇ ਕਵਿਜ਼ ਵਰਗੀਆਂ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਸਾਧਵੀ ਮਨੇਂਦ੍ਰਾ ਭਾਰਤੀ ਨੇ ਕਿਹਾ ਕਿ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਮਹੱਤਵਪੂਰਨ ਹਨ। ਸਕੂਲ ਦੇ ਪ੍ਰਿੰਸੀਪਲ ਨੇ ਸੰਸਥਾਨ ਵੱਲੋਂ ਚਲਾਈ ਜਾ ਰਹੀ ਮਨੋਬਲਮ ਮੁਹਿੰਮ ਦੀ ਸ਼ਲਾਘਾ ਕੀਤੀ।