ਭੁਪਿੰਦਰ ਲਵਲੀ, ਬਲਬੇੜਾ : ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਅਮਨ ਰਣਜੀਤ ਸਿੰਘ ਨੈਣਾ ਦਾ ਅੱਜ ਸ਼ਾਮ ਅਚਾਨਕ ਹਾਰਟ ਅਟੈਕ ਆਉਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। ਉਹ 44 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਇਸ ਬੇਵਕਤੀ ਮੌਤ ਨਾਲ ਇਲਾਕੇ ਨੂੰ ਬਹਤੁ ਵੱਡਾ ਘਾਟਾ ਪਿਆ ਹੈ।

ਇਸ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਸਨੌਰ, ਜੋਗਿੰਦਰ ਸਿੰਘ ਕਾਕੜਾ, ਅਸ਼ਵਨੀ ਬੱਤਾ, ਡਾ. ਗੁਰਮੀਤ ਸਿੰਘ ਬਿੱਟੂ, ਮਨਿੰਦਰ ਫਰਾਂਸਵਾਲਾ, ਜੋਤੀ ਪ੍ਰਤਾਪਗੜ੍ਹ, ਸੁਖਵਿੰਦਰ ਸਿੰਘ ਟਿਵਾਣਾ ਬੀਡੀਪੀਓ, ਗੁਰਦੇਵ ਸਿੰਘ ਢਿੱਲੋਂ ਸੁਪਰਡੈਂਟ, ਹਰਮੀਤ ਸਿੰਘ ਪਠਾਨਮਾਜਰਾ, ਰਣਜੋਧ ਸਿੰਘ ਹਡਾਣਾ, ਇੰਦਰਜੀਤ ਸਿੰਘ ਸੰਧੂ, ਜੀਤ ਸਿੰਘ ਮੀਰਾਂਪੁਰ ਚੇਅਰਮੈਨ, ਬਲਵਿੰਦਰ ਸਿੰਘ ਕਰਤਾਰਪੁਰ, ਹਰਜੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਜਾਫਰਪੁਰ, ਵਲੈਤੀ ਰਾਮ, ਹਰੀਕਿਸ਼ਨ, ਜਸਵੰਤ ਵਰਮਾ, ਮਲਕੀਤ ਵਰਮਾ, ਤਿਲਕ ਰਾਜ ਸ਼ਰਮਾ, ਜਰਨੈਲ ਸਿੰਘ ਚੂੰਹਟ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਅੱਜ ਪਿੰਡ ਨੈਣ ਕਲਾਂ ਵਿਖੇ ਕੀਤਾ ਜਾਵੇਗਾ।

Posted By: Jagjit Singh