ਸਟਾਫ ਰਿਪੋਰਟਰ, ਪਟਿਆਲਾ : ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਇੱਥੇ ਕੇਂਦਰੀ ਜੇਲ੍ਹ ਵਿਚ ਪਾਰਟੀ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਰੀਬ ਪੌਣਾ ਘੰਟਾ ਚੱਲੀ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਰਾਜਸੀ ਤੌਰ ’ਤੇ ਤਾਂ ਕੋਈ ਗੱਲ ਨਹੀਂ ਕੀਤੀ ਪਰ ਕਿਹਾ, ‘‘ਮੁਸ਼ਕਲ ਕਿਸੇ ਵੀ ਇਨਸਾਨ ’ਤੇ ਆ ਸਕਦੀ ਹੈ। ਮੁਸ਼ਕਲ ਦੀ ਘੜੀ ਆਪਣੇ ਸਾਥੀਆਂ ਦੇ ਨਾਲ ਖੜ੍ਹਣਾ ਹਰੇਕ ਇਨਸਾਨ ਦਾ ਮੁੱਢਲਾ ਫਰਜ਼ ਹੁੰੰਦਾ ਹੈ। ਨਵਜੋਤ ਸਿੰਘ ਸਿੱਧੂ ਪੁਰਾਣੇ ਸਾਥੀ ਹਨ ਤੇ ਉਹ ਪਾਰਟੀ ਵਿਚ ਇਕੱਠੇ ਕੰਮ ਕਰ ਚੁੱਕੇ ਹਨ। ਉਹ ਇੱਥੇ ਸਿਰਫ਼ ਉਨ੍ਹਾਂ ਦਾ ਹਾਲ ਪੁੱਛਣ ਲਈ ਆਏ ਹਨ’’।