- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਅਨਾਜ ਮੰਡੀ ਦੇ ਇੰਚਾਰਜ ਪ੍ਰਿੰਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਪਟਿਆਲਾ : ਪਟਿਆਲਾ ਦੇ ਥਾਣਾ ਅਨਾਜ ਮੰਡੀ ਇਲਾਕੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਿਰਾਜ ਨਾਮ ਦੇ ਇਕ ਵਿਅਕਤੀ ਦੀ ਫੰਦੇ ਨਾਲ ਲਟਕਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ, ਵਿਰਾਜ ਨੇ ਹਾਲ ਹੀ 'ਚ ਇਕ ਪਲਾਟ ਖਰੀਦਿਆ ਸੀ, ਜਿਸ ਦੀ ਰਜਿਸਟਰੀ 15 ਜੁਲਾਈ ਨੂੰ ਹੋਣੀ ਸੀ। ਪਰ ਇਸ ਰਜਿਸਟਰੀ ਤੋਂ ਪਹਿਲਾਂ ਹੀ ਉਸ ਦੀ ਭੇਤਭਰੇ ਹਾਲਾਤ 'ਚ ਫੰਦੇ ਨਾਲ ਲਟਕਦੀ ਹੋਈ ਲਾਸ਼ ਮਿਲੀ।
ਪੁਲਿਸ ਨੇ ਪਰਸੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਸੀ। ਬੁੱਧਵਾਰ ਨੂੰ ਜਦੋਂ ਬਿਹਾਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਪਟਿਆਲਾ ਪਹੁੰਚੇ ਤਾਂ ਉਨ੍ਹਾਂ ਨੇ ਵਿਰਾਜ ਦੇ ਕਤਲ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਹਨ।
ਮ੍ਰਿਤਕ ਦੀ ਪਤਨੀ ਬਬੀਤਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦੇ ਪਤੀ ਨੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਘਰ ਵਿਚ ਮੋਟੀ ਰਕਮ ਰੱਖੀ ਹੋਈ ਸੀ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਹੈ ਕਿ ਕਿਸੇ ਨੇ ਉਨ੍ਹਾਂ ਪੈਸਿਆਂ ਦੀ ਖਾਤਰ ਹੀ ਵਿਰਾਜ ਦਾ ਕਤਲ ਕੀਤਾ ਹੈ ਅਤੇ ਮਾਮਲੇ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਮਾਮਲੇ ਸਬੰਧੀ ਥਾਣਾ ਅਨਾਜ ਮੰਡੀ ਦੇ ਇੰਚਾਰਜ ਪ੍ਰਿੰਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।