- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਮ੍ਰਿਤਕਾ ਦੇ ਪਿਤਾ ਭੁੱਲਾ ਸਿੰਘ ਵਾਸੀ ਪਿੰਡ ਬਪਰੋਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅੱਕੀ ਕੌਰ ਦਾ ਵਿਆਹ ਪਿੰਡ ਸਲੇਮਪੁਰ ਸੇਖਾਂ ਦੇ ਅੰਬਰ ਸਿੰਘ ਨਾਲ ਹੋਇਆ ਸੀ। ਅੱਕੀ ਕੌਰ ਉਸੇ ਪਿੰਡ ਦੇ ਰਹਿਣ ਵਾਲੇ ਜਗਜੀਤ ਸਿੰਘ ਦੇ ਘਰ ਸਫ਼ਾਈ ਦਾ ਕੰਮ ਕਰਦੀ ਸੀ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਥਾਣਾ ਸ਼ੰਭੂ ਅਧੀਨ ਇੱਕ ਪਿੰਡ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਘਰ ਵਿੱਚ ਸਫ਼ਾਈ ਦਾ ਕੰਮ ਕਰਨ ਵਾਲੀ ਵਿਆਹੁਤਾ ਮਹਿਲਾ ਦੀ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਘਰ ਦੇ ਮਾਲਕ ਵੱਲੋਂ ਵੀ ਕਥਿਤ ਤੌਰ ’ਤੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਮ੍ਰਿਤਕਾ ਦੇ ਪਿਤਾ ਭੁੱਲਾ ਸਿੰਘ ਵਾਸੀ ਪਿੰਡ ਬਪਰੋਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅੱਕੀ ਕੌਰ ਦਾ ਵਿਆਹ ਪਿੰਡ ਸਲੇਮਪੁਰ ਸੇਖਾਂ ਦੇ ਅੰਬਰ ਸਿੰਘ ਨਾਲ ਹੋਇਆ ਸੀ। ਅੱਕੀ ਕੌਰ ਉਸੇ ਪਿੰਡ ਦੇ ਰਹਿਣ ਵਾਲੇ ਜਗਜੀਤ ਸਿੰਘ ਦੇ ਘਰ ਸਫ਼ਾਈ ਦਾ ਕੰਮ ਕਰਦੀ ਸੀ।
ਸ਼ਿਕਾਇਤਕਰਤਾ ਅਨੁਸਾਰ 23 ਜੂਨ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਗਜੀਤ ਸਿੰਘ ਨੇ ਉਨ੍ਹਾਂ ਦੀ ਧੀ ਦਾ ਆਪਣੇ ਘਰ ਦੇ ਬਾਥਰੂਮ ਵਿੱਚ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੌਕੇ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਕਿ ਅੱਕੀ ਕੌਰ ਦੀ ਹੱਤਿਆ ਕੀਤੀ ਗਈ ਹੈ।
ਕਥਿਤ ਵਾਰਦਾਤ ਤੋਂ ਬਾਅਦ ਮਾਲਕ ਦੀ ਵੀ ਹੋਈ ਮੌਤ
ਮੁੱਢਲੀ ਜਾਣਕਾਰੀ ਅਨੁਸਾਰ, ਘਟਨਾ ਤੋਂ ਬਾਅਦ ਜਗਜੀਤ ਸਿੰਘ ਨੇ ਵੀ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਅਨੁਸਾਰ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ, ਫੋਰੈਂਸਿਕ ਜਾਂਚ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਕੀਤੀ ਜਾਵੇਗੀ। ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।