ਸੀਵਰੇਜ ਬੋਰਡ ਮੁਲਾਜ਼ਮਾਂ ਨੇ ਕਰਵਾਇਆ ਧਾਰਮਿਕ ਸਮਾਗਮ ਸੀਵਰੇਜ ਬੋਰਡ ਮੁਲਾਜ਼ਮਾਂ ਨੇ ਸੁੱਖ ਸ਼ਾਂਤੀ ਲਈ ਕਰਵਾਇਆ ਧਾਰਮਿਕ ਸਮਾਗਮ
Publish Date: Sat, 17 Oct 2026 04:40 PM (IST)
Updated Date: Sat, 17 Oct 2026 04:42 PM (IST)
ਫੋਟੋ 17ਪੀਟੀਐਲ: 8: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਨੂੰ ਨਿਰਵਘਨ ਚੱਲਦੇ ਰੱਖਣ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਐੱਮਐੱਲਡੀ ਐਸਟੀਪੀ ਪਲਾਂਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ,ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਉਨਾਂ ਦੀ ਸਿੱਖ ਧਰਮ ਨੂੰ ਦੇਣ ਸਬੰਧੀ ਕੀਤੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਲਈ ਅਤੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ, ਬੇਨਤੀ, ਜੋਦੜੀ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐਸਡੀਓ ਕਰਨਦੀਪ ਸਿੰਘ,ਜੇਈ ਮਨਜੀਤ ਸਿੰਘ ਬੁੱਟਰ, ਠੇਕੇਦਾਰ ਗੁਰਪ੍ਰੀਤ ਸਿੰਘ ਲਾਡੀ,ਮੁਲਾਜ਼ਮ ਆਗੂ ਹੰਸ ਰਾਜ, ਨਰੇਸ਼ ਕੁਮਾਰ, ਜਗਵਿੰਦਰ ਸਿੰਘ ਗਗਨ, ਪਰਵਿੰਦਰ ਸਿੰਘ ਗੋਗੀ,ਸਤਨਾਮ ਸਿੰਘ ਟੋਨੀ, ਸੰਦੀਪ ਜੋਸ਼ੀ, ਬਲਵਿੰਦਰ ਸਿੰਘ, ਵਿਜੇ ਕੁਮਾਰ, ਰਾਜਵਿੰਦਰ ਸਿੰਘ ਰਾਜੂ, ਅਵਤਾਰ ਸਿੰਘ, ਜਤਿੰਦਰ ਸ਼ਰਮਾ, ਵਰਿੰਦਰ ਸੈਣੀ ਸਮੇਤ ਕਈ ਮੁਲਾਜ਼ਮ ਆਗੂ ਮੌਜੂਦ ਸਨ।