
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਸਿੱਖ ਜਥੇਬੰਦੀਆਂ ਤੇ ਸੁਸਾਇਟੀਆਂ ਨਾਲ ਇਕੱਤਰਤਾ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦੇ ਸਬੰਧ ਵਿਚ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ਵਿਚ ਅਹਿਮ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹਿਰ ਦੀਆਂ ਸਿੱਖ ਜਥੇਬੰਦੀਆਂ ਤੇ ਵੱਖ ਵੱਖ ਸਿੱਖ ਸਭਾਵਾਂ ਸੁਸਾਇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਸੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬਾਨਾਂ ਨਾਲ ਕੀਤੀ ਗਈ। ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ ਬਹਾਦਰਗੜ੍ਰ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਜੋ ਵੱਖ ਵੱਖ ਪੜਾਵਾਂ ਤੋਂ ਹੁੰਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੇਗਾ ਸਬੰਧੀ ਦੀਰਘ ਵਿਚਾਰਾਂ ਕੀਤੀਆਂ ਗਈਆਂ ਅਤੇ ਵਿਚਾਰ ਵਟਾਂਦਰਾ ਉਪਰੰਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਵੀ ਤਿਆਰੀਆਂ ਆਰੰਭੀਆਂ ਗਈਆਂ। ਇਸ ਇਕੱਤਰਤਾ ਦੌਰਾਨ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹੁੰਦਾ ਹੋਇਆ 29 ਅਗਸਤ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਤੋਂ ਸਵੇਰੇ 9.00 ਵਜੇ ਆਰੰਭ ਹੋ ਕੇ ਵਾਇਆ ਨਨਾਣਸੂ, ਬਲਵੇੜਾ, ਪੰਜੋਲਾ, ਮਰਦਾਹੇੜੀ, ਮਜਾਲ ਕਲਾਂ, ਬਿਲਾਸਪੁਰ, ਝੰਡੀ, ਕੱਲਰ ਭੈਣੀ, ਅੱਡਾ ਰਾਮਗੜ੍ਹ, ਗੁ: ਪਾਤਸ਼ਾਹੀ ਨੌਵੀਂ ਖੇੜਾ ਜੱਟਾਂ, ਸੂਲਰ, ਗੁ: ਪਾਤਸ਼ਾਹੀ ਨੌਵੀਂ ਮੋਤੀ ਬਾਗ ਸਾਹਿਬ, ਫੁਹਾਰਾ ਚੌਂਕ, ਲੀਲਾ ਭਵਨ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਰਾਤ ਦੇ ਵਿਸ਼ਰਾਮ ਲਈ ਠਹਿਰੇਗਾ। ਜਥੇਦਾਰ ਗੜ੍ਹੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ 30 ਅਗਸਤ ਨੂੰ ਸਵੇਰੇ 9.00 ਵਜੇ ਆਰੰਭ ਹੋ ਕੇ ਵਾਇਆ ਜੇਲ੍ਹ ਰੋਡ, ਭਾਦਸੋਂ ਰੋਡ, ਸਿੱਧੂਵਾਲ, ਸਿੰਬੜੋ, ਆਲੋਵਾਲ, ਅੱਡਾ ਦਿੱਤੂਪੁਰ, ਡਕੌਦਾ, ਟੌਹੜਾ, ਤਰਖੇੜੀ, ਜੱਲਾ ਸੋਢਾ, ਤਰਖਾਣ ਮਾਜਰਾ ਸਰਹਿੰਦ ਤੋਂ ਹੁੰਦਾ ਇਆ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੁੱਜੇਗਾ। ਜਥੇਦਾਰ ਗੜ੍ਹੀ ਨੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਆਦਿ ਨੂੰ ਮੀਰੀ ਪੀਰੀ ਖਾਲਸਾ ਦਿਵਸ ਦੇ ਸਵਾਗਤ ਸਬੰਧੀ ਆਪਣਾ ਅਹਿਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ, ਗੁਰਦੁਆਰਾ ਬਹਾਦਰਗੜ੍ਹ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੁਲਦੀਪ ਸਿੰਘ ਖਾਲਸਾ, ਕੰਵਲਜੀਤ ਸਿੰਘ ਗੋਨਾ, ਹਰਮਿੰਦਰਪਾਲ ਸਿੰਘ ਵਿੰਟੀ, ਗੁਰਮੀਤ ਸਿੰਘ ਬਿੱਟੂ, ਸਿਮਰਨ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਚੱਢਾ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਵੱਖ ਵੱਖ ਗੁਰਦੁਆਰਾ ਸੇਵਾ ਸੁਸਾਇਟੀਆਂ ਦੇ ਪ੍ਰਧਾਨ ਤੇ ਅਹੁਦੇਦਾਰ ਸਾਹਿਬਾਨ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।