ਸ਼ਾਮ ਸੁੰਦਰ ਵਧਵਾ ਸੂਬਾ ਜੁਆਇੰਟ ਸਕੱਤਰ ਨਿਯੁਕਤ
ਸ਼ਾਮ ਸੁੰਦਰ ਵਧਵਾ ਸੂਬਾ ਜੁਆਇੰਟ ਸਕੱਤਰ ਨਿਯੁਕਤ
Publish Date: Tue, 20 Oct 2026 04:46 PM (IST)
Updated Date: Tue, 20 Oct 2026 04:48 PM (IST)
ਫੋਟੋ 20ਪੀਟੀਐਲ: 14: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਤੋਂ ਬਹਾਵਲਪੁਰ ਬਰਾਦਰੀ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਰਾਜਪੁਰਾ ਤੋਂ ਵਿਧਾਨ ਸਭਾ ਟਿਕਟ ਦੇ ਦਾਅਵੇਦਾਰ ਸ਼ਾਮ ਸੁੰਦਰ ਵਧਵਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਪਾਰ ਵਿੰਗ ਪੰਜਾਬ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ਼ਾਮ ਸੁੰਦਰ ਵਧਵਾ ਦੀ ਇਸ ਨਿਯੁਕਤੀ ਨਾਲ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਰਕਰਾਂ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼ਾਮ ਸੁੰਦਰ ਵਧਵਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਪਾਰੀਆਂ ਅਤੇ ਕਾਰੋਬਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।