ਸ਼ੰਟੂ ਕਾਂਸਲ ਮੈਂਬਰ ਨਿਯੁਕਤ
ਸ਼ੰਟੂ ਕਾਂਸਲ ਮੈਂਬਰ ਨਿਯੁਕਤ
Publish Date: Mon, 19 Jan 2026 05:22 PM (IST)
Updated Date: Tue, 20 Jan 2026 04:07 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਹਲਕਾ ਵਾਈਜ਼ ਗਠਿਤ ਕੀਤੀਆਂ ਗਈਆਂ ਕਮੇਟੀਆਂ ਤਹਿਤ ਸ਼ੰਟੂ ਕਾਂਸਲ ਚੀਮਾ ਮੰਡੀ ਨੂੰ ਹਲਕਾ ਸੁਨਾਮ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੰਟੂ ਕਾਂਸਲ ਨੇ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਵਜ਼ੀਰ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਸ਼ਿੱਦਤ ਤੇ ਤਨਦੇਹੀ ਨਾਲ ਨਿਭਾਉਣਗੇ।