36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਇੱਕ ਖ਼ਿਲਾਫ ਮਾਮਲਾ ਦਰਜ
36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਇੱਕ ਖ਼ਿਲਾਫ ਮਾਮਲਾ ਦਰਜ
Publish Date: Sat, 03 Jan 2026 06:15 PM (IST)
Updated Date: Sat, 03 Jan 2026 06:17 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਥਾਣਾ ਘਨੌਰ ਦੇ ਸਹਾਇਕ ਥਾਣੇਦਾਰ ਇਸ਼ਵਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਅਤੇ ਭੈੜੇ ਪੁਰਸ਼ਾਂ ਦੀ ਭਾਲ ਸਬੰਧੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਪਿੰਡ ਚਮਾਰੂ ਵਿੱਚ ਮੌਜੂਦ ਸੀ ਕਿ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 25 ਬੋਤਲਾਂ ਦੇਸੀ ਸ਼ਰਾਬ ਮਾਰਕਾ ਮਾਲਟਾ (ਹਰਿਆਣਾ) ਅਤੇ 11 ਬੋਤਲਾਂ ਦੇਸੀ ਸ਼ਰਾਬ ਮਾਰਕਾ ਚਾਰਲੀ ਐਪਲ ਗਰੀਨ (ਹਰਿਆਣਾ) ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਕਿੰਦਰ ਸਿੰਘ, ਵਾਸੀ ਪਿੰਡ ਚਮਾਰੂ, ਥਾਣਾ ਘਨੌਰ ਦੇ ਖ਼ਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।