26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Publish Date: Tue, 14 Apr 2026 05:38 PM (IST)
Updated Date: Tue, 14 Apr 2026 05:42 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਥਾਣਾ ਘਨੌਰ ਦੀ ਪੁਲਿਸ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਕਾਰਵਾਈ ਕਰਦਿਆਂ 26 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਇਸ਼ਵਰ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਲਾਛੜੂ ਕਲਾਂ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ, ਜਿਸ ਕੋਲੋਂ 26 ਬੋਤਲਾਂ ਦੇਸੀ ਸ਼ਰਾਬ (ਮਾਲਟਾ ਹਰਿਆਣਾ) ਬਰਾਮਦ ਹੋਈਆਂ। ਪੁਲਿਸ ਨੇ ਮੌਕੇ ’ਤੇ ਹੀ ਦੋਸ਼ੀ ਗੁਰਮੇਲ ਸਿੰਘ ਪਿੰਡ ਕਾਮੀ ਕਲਾਂ, ਥਾਣਾ ਘਨੌਰ ਨੂੰ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ’ਚ ਗੈਰਕਾਨੂੰਨੀ ਸ਼ਰਾਬ ਦੇ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।