- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਪ੍ਰਦਰਸ਼ਨ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਉ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆ ਨੀਤੀਆਂ ਤੇ ਨਸ਼ਿਆਂ ਦੇ ਮੁੱਦੇ ਤੇ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਸਮਾਣਾ ਵਿਖੇ ਝਾੜੂ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਗਮੀਤ ਸਿੰਘ ਹਰਿਆਉ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦਾ ਫੈਲਾਅ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਸਰਕਾਰ ਵੱਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਮਿਲ ਰਹੀ ਸ਼ਹਿ ਕਾਰਨ ਸੂਬੇ ਵਿਚ ਹਾਲਾਤ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਗੰਭੀਰ ਹੈ ਤਾਂ ਤਸਕਰਾਂ ਤੇ ਉਨ੍ਹਾਂ ਨੂੰ ਸਹਿਯੋਗ ਦੇਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਨਿਸ਼ਾਨ ਸੰਧੂ, ਕੁਲਦੀਪ ਸਿੰਗ ਨੁਸੂਪੁਰ,ਅਮਰਜੀਤ ਸਿੰਘ ਟੋਡਰਪੁਰ, ਪੱਪੀ ਦਿਆਲਗੜ੍ਹ ਵਾਲੇ,ਕੁਲਦੀਪ ਸਿੰਘ ਵਿਰਕ, ਗੋਪਾਲ ਸ਼ਰਮਾ,ਹਰਸ ਵਿਰਕ ਆਦਿ ਵੀ ਹਾਜ਼ਰ ਸਨ।