ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਫ਼ੈਸਲਾ: ਹਰਮਿੰਦਰ ਸਿੰਘ ਜੋਗੀਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ’ਚ ਮਿਲੀ ਅਹਿਮ ਜਗ੍ਹਾ
ਪਾਰਟੀ ਹਾਈਕਮਾਨ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਨ੍ਹਾਂ ਦੀ ਪੰਥ, ਪੰਜਾਬ ਅਤੇ ਪੰਜਾਬੀਅਤ ਪ੍ਰਤੀ ਸੇਵਾ ਭਾਵਨਾ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੀਤੇ ਕੰਮਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Publish Date: Fri, 14 Aug 2026 11:59 AM (IST)
Updated Date: Fri, 14 Aug 2026 12:01 PM (IST)
ਸਨੌਰ, ਪੰਜਾਬੀ ਜਾਗਰਣ, ਰਵਿੰਦਰ ਸਿੰਘ ਪੰਜੇਟਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਫੈਸਲਾ ਲੈਂਦਿਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰ ਹਰਮਿੰਦਰ ਸਿੰਘ ਜੋਗੀਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਹਾਈਕਮਾਨ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਨ੍ਹਾਂ ਦੀ ਪੰਥ, ਪੰਜਾਬ ਅਤੇ ਪੰਜਾਬੀਅਤ ਪ੍ਰਤੀ ਸੇਵਾ ਭਾਵਨਾ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੀਤੇ ਕੰਮਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਨਿਯੁਕਤੀ ਤੋਂ ਬਾਅਦ ਹਰਮਿੰਦਰ ਸਿੰਘ ਜੋਗੀਪੁਰ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਪੰਜਾਬ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਹਰਮਿੰਦਰ ਸਿੰਘ ਜੋਗੀਪੁਰ ਦੀ ਨਿਯੁਕਤੀ ’ਤੇ ਪਟਿਆਲਾ ਸਮੇਤ ਪੰਜਾਬ ਭਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਵਰਕਰਾਂ ਨੇ ਆਸ ਜਤਾਈ ਕਿ ਇਸ ਨਿਯੁਕਤੀ ਨਾਲ ਯੂਥ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।