ਅਕਾਲੀ ਦਲ ਇਸਤਰੀ ਵਿੰਗ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕਿਆ
Publish Date: Thu, 23 Jul 2026 06:20 PM (IST)
Updated Date: Fri, 24 Jul 2026 04:08 AM (IST)
ਐੱਚ.ਐੱਸ.ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇੱਥੋਂ ਦੇ ਟਾਹਲੀ ਵਾਲਾ ਚੌਂਕ ਵਿਚਕਾਰ ਅੱਜ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਰਾਜਪੁਰਾ ਦੀ ਪ੍ਰਧਾਨ ਕਰਮਜੀਤ ਕੌਰ, ਸੀਨੀਅਰ ਆਗੂ ਬੀਬੀ ਬਲਵਿੰਦਰ ਕੌਰ ਚੀਮਾ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਰਾਜੂ ਦੀ ਸਾਂਝੀ ਦੇਖਰੇਖ ਹੇਠ ਬਰਨਾਲਾ ਵਿਖੇ ਔਰਤਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਹਲਕਾ ਰਾਜਪੁਰਾ ਦੀ ਪ੍ਰਧਾਨ ਕਰਮਜੀਤ ਕੌਰ, ਬੀਬੀ ਬਲਵਿੰਦਰ ਕੌਰ ਚੀਮਾ, ਕੌਂਸਲਰ ਜਸਬੀਰ ਕੌਰ ਸਮੇਤ ਹੋਰਨਾ ਨੇ ਦੱਸਿਆ ਕਿ ਬੀਤੇ ਦਿਨੀ ਬਰਨਾਲਾ ਵਿਖੇ ਧਰਨਾ ਦੇ ਰਹੀਆਂ ਸਫਾਈ ਸੇਵਕ ਔਰਤਾਂ ਦੇ ਉੱਤੇ ਪੁਲਿਸ ਵੱਲੋਂ ਅੰਨੇਵਾਹ ਲਾਠੀ ਚਾਰਜ ਕੀਤਾ ਗਿਆ ਹੈ। ਜਿਸ ਤੋਂ ਜਾਪਦਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਹਿਣੀ ਤੇ ਕਥਨੀ ਦਾ ਪੱਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਵਾਂ ਧੀਆਂ ਦਾ ਸਤਿਕਾਰ ਯੋਜਨਾ ਦੇ ਤਹਿਤ ਸਟੇਜਾਂ ਦੇ ਉੱਤੇ ਔਰਤਾਂ ਦੇ ਸੋਹਲੇ ਗਾਉਂਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਔਰਤਾਂ ਦੇ ਉੱਤੇ ਲਾਠੀ ਚਾਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬਾ ਸਰਕਾਰ ਔਰਤਾਂ ਦੀ ਕਿੰਨੀ ਕੁ ਇੱਜਤ ਕਰਦੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸੂਬੇ ਦੀਆਂ ਔਰਤਾਂ ਨੂੰ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿਧਾਨ ਸਭਾ ਚੋਣਾਂ 2027 ਨੇੜੇ ਆਉਂਦੀਆਂ ਦੇਖ ਸੁਬਾ ਸਰਕਾਰ ਔਰਤਾਂ ਨੂੰ ਵੱਖ ਵੱਖ ਤਰ੍ਹਾਂ ਦੇ ਲਾਲਚ ਦੇ ਕੇ ਆਪਣੇ ਵੱਲ ਕਰਨਾ ਚਾਹੁੰਦੀ ਹੈ ਪਰ ਹੁਣ ਸੂਬੇ ਦੀਆਂ ਔਰਤਾਂ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਆਪ ਉਧਰੀਆਂ ਹਰਕਤਾਂ ਕਰਕੇ ਭਲੀ ਪ੍ਰਕਾਰ ਜਾਣ ਚੁੱਕੀ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਕਾਹਲੇ ਹਨ। ਇਸ ਦੌਰਾਨ ਜਨਰਲ ਸਕੱਤਰ ਲਖਵਿੰਦਰ ਕੌਰ, ਸਰਕਲ ਪ੍ਰਧਾਨ ਸ਼ਕੁੰਤਲਾ ਬਾਜਵਾ, ਕੌਂਸਲਰ ਦਲਬੀਰ ਸਿੰਘ ਸੱਗੂ, ਗੁਰਦੇਵ ਸਿੰਘ, ਅੰਮ੍ਰਿਤ ਪਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਨੇਪਰਾ, ਕੁਲਵਿੰਦਰ ਸਿੰਘ ਕਾਲੋਮਾਜਰਾ, ਸਵਰਨ ਸਿੰਘ ਰਾਜਪੁਰਾ, ਭੁਪਿੰਦਰ ਸਿੰਘ ਗੋਲੂ, ਮੰਗਤ ਸਿੰਘ ਮੰਗੂ, ਸੁਖਵਿੰਦਰ ਸਿੰਘ ਸੁੱਖਾ, ਪ੍ਰੀਤਮ ਸਿੰਘ, ਵਾਰਡ ਪ੍ਰਧਾਨ ਜੋਤੀ ਰਾਣੀ, ਸਰਪ੍ਰਸਤ ਜਸਵਿੰਦਰ ਕੌਰ, ਮਨਜੀਤ ਕੌਰ ਖਰਾਜਪੁਰ, ਭਾਗ ਕੌਰ, ਵਾਰਡ ਪ੍ਰਧਾਨ ਰਜਵੰਤ ਕੌਰ, ਪਰਮਜੀਤ ਕੌਰ, ਸਿੰਦਰ ਕੌਰ, ਮਹਿੰਦਰ ਕੌਰ ਰਾਜਪੁਰਾ, ਸਰਬਜੀਤ ਕੌਰ ਬਾਬਾ ਦੀਪ ਸਿੰਘ ਕਲੋਨੀ ਆਦਿ ਹਾਜ਼ਰ ਸਨ।